Punjab Free Electricity: ਮੁਫਤ ਬਿਜਲੀ ਦੇਣ ਦੇ ਐਲਾਨ ਮਗਰੋਂ ਵਿਰੋਧੀਆਂ ਦੇ ਨਿਸ਼ਾਨੇ 'ਤੇ ਮਾਨ ਸਰਕਾਰ, ਖਹਿਰਾ ਮਗਰੋਂ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਕੀਤਾ ਤੰਨਜ
Amarinder Raja Warring: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ ਪਰ ਹੁਣ ਤੋਂ 'ਆਪ' ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ।
Punjab News: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ ਪਰ ਹੁਣ ਤੋਂ 'ਆਪ' ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਵੱਲੋਂ 300 ਯੂਨਿਟ ਮੁਫਤ ਬਿਜਲੀ ਦੇਣ ਦੇ ਐਲਾਨ 'ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ, ਖੀਰ ਦਾ ਸਬੂਤ ਖਾਣ 'ਚ ਹੈ… ਤੁਹਾਡੇ 300 ਯੂਨਿਟ ਮੁਫਤ ਬਿਜਲੀ ਦੀ ਸੱਚਾਈ ਇਸ ਨਾਲ ਜੁੜੇ ਵੇਰਵਿਆਂ ਅਤੇ ਸ਼ਰਤਾਂ 'ਤੇ ਪਰਖੀ ਜਾਵੇਗੀ। PSPCL ਨੂੰ ਸ਼ੁਭਕਾਮਨਾਵਾਂ ਜਿਸ ਨੇ ਕਿਸੇ ਤਰ੍ਹਾਂ ਬਚਣਾ ਹੈ।
Bhagwant Mann Ji ,
— Amarinder Singh Raja (@RajaBrar_INC) April 16, 2022
The Proof of pudding is in the eating ..The truthfulness of your 300 unit free power will be tested in the details and conditions attached to it..
Best of luck to PSPCL who have to survive now, somehow.
ਸੁਖਪਾਲ ਖਹਿਰਾ ਨੇ ਵੀ ਸਾਧਿਆ ਨਿਸ਼ਾਨਾ, ਜਾਣੋ ਕੀ ਕਿਹਾ
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਮੈਂ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਦਾ ਸਵਾਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ ? ਕੀ ਕੋਈ ਵਿੱਤੀ ਪ੍ਰਬੰਧਨ ਸਮੱਸਿਆਵਾਂ ਹਨ? ਇਸ ਦੇ ਨਾਲ ਹੀ ਉਨ੍ਹਾਂ ਪੁੱਛਿਆ ਹੈ ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਕਿਸੇ ਦੀ ਮੀਟਰ ਰੀਡਿੰਗ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ ? ਕੀ ਟਿਊਬਵੈੱਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ ਚੁੱਕਿਆ ਗਿਆ ਹੈ?
ਪੰਜਾਬ ਵਿੱਚ ਖੇਤੀ ਸੈਕਟਰ ਨੂੰ ਮਿਲਦੀ ਹੈ ਮੁਫ਼ਤ ਬਿਜਲੀ
ਪੰਜਾਬ ਪਹਿਲਾਂ ਹੀ ਖੇਤੀਬਾੜੀ ਸੈਕਟਰ ਨੂੰ ਮੁਫਤ ਬਿਜਲੀ ਪ੍ਰਦਾਨ ਕਰਦਾ ਹੈ ਅਤੇ ਸਾਰੀਆਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਨੂੰ 200 ਯੂਨਿਟ ਮੁਫਤ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 8,000 ਮੈਗਾਵਾਟ ਦੇ ਕਰੀਬ ਪਹੁੰਚ ਚੁੱਕੀ ਹੈ। ਝੋਨੇ ਦੀ ਫਸਲ ਦੀ ਬਿਜਾਈ ਦੌਰਾਨ ਮੰਗ ਵਧ ਕੇ ਲਗਭਗ 15,000 ਮੈਗਾਵਾਟ ਹੋ ਜਾਂਦੀ ਹੈ।
ਇਹ ਵੀ ਪੜ੍ਹੋ: Bhagwant Mann ਦਾ ਦਾਅਵਾ- 'ਆਪ' ਸਰਕਾਰ ਚੋਣਾਂ ਦੌਰਾਨ ਕੀਤਾ ਹਰ ਵਾਅਦਾ ਕਰੇਗੀ ਪੂਰਾ