Punjab News: ਪੰਜਾਬ ਸਰਕਾਰ ਨੇ ਇੱਕ ਹੋਰ ਛੁੱਟੀ ਦਾ ਕੀਤਾ ਐਲਾਨ, ਬੁੱਧਵਾਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ; ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਵਿੱਚ ਨਵੰਬਰ ਮਹੀਨੇ ਇੱਕ ਵਾਰ ਫਿਰ ਤੋਂ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਮੌਜ਼ਾਂ ਲੱਗ ਗਈਆਂ ਹਨ। ਦੱਸ ਦੇਈਏ ਕਿ ਇਸ ਤਿਉਹਾਰੀ ਸੀਜ਼ਨ ਦੌਰਾਨ ਬੱਚੇ ਆਪਣੀਆਂ ਛੁੱਟੀਆਂ ਦਾ ਪੂਰਾ ਆਨੰਦ ਮਾਣਦੇ...

Punjab News: ਪੰਜਾਬ ਵਿੱਚ ਨਵੰਬਰ ਮਹੀਨੇ ਇੱਕ ਵਾਰ ਫਿਰ ਤੋਂ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਮੌਜ਼ਾਂ ਲੱਗ ਗਈਆਂ ਹਨ। ਦੱਸ ਦੇਈਏ ਕਿ ਇਸ ਤਿਉਹਾਰੀ ਸੀਜ਼ਨ ਦੌਰਾਨ ਬੱਚੇ ਆਪਣੀਆਂ ਛੁੱਟੀਆਂ ਦਾ ਪੂਰਾ ਆਨੰਦ ਮਾਣਦੇ ਹਨ। ਅਕਤੂਬਰ ਮਹੀਨੇ ਵਿੱਚ ਵੱਖ-ਵੱਖ ਤਿਉਹਾਰਾਂ ਕਾਰਨ ਛੁੱਟੀਆਂ ਦੀ ਲੜੀ ਦੇਖਣ ਨੂੰ ਮਿਲੀ, ਜਿਸ ਨਾਲ ਸਰਕਾਰੀ ਕਰਮਚਾਰੀਆਂ ਅਤੇ ਬੱਚਿਆਂ ਦੋਵਾਂ ਨੂੰ ਕਾਫ਼ੀ ਆਨੰਦ ਮਿਲਿਆ।
ਹੁਣ, ਨਵੰਬਰ ਦੇ ਸ਼ੁਰੂ ਵਿੱਚ ਇੱਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਬੁੱਧਵਾਰ, 5 ਨਵੰਬਰ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰੀ ਹੁਕਮਾਂ ਅਨੁਸਾਰ, ਇਸ ਮੌਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਕਿਵੇਂ ਮਨਾਇਆ ਜਾਂਦਾ ਪ੍ਰਕਾਸ਼ ਦਿਹਾੜਾ?
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਸਿੱਖ ਜਗਤ ਵਿੱਚ ਮਨਾਇਆ ਜਾਂਦਾ ਹੈ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਂਦਾ ਹੈ ਫਿਰ ਤੀਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਹੁੰਦੀ ਹੈ।
ਇਸ ਤੋਂ ਬਾਅਦ ਗੁਰੂ ਘਰ ਦੇ ਕੀਰਤਨੀਏ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਦਰੋ-ਨਦਰ ਨਿਹਾਲ ਕਰਦੇ ਹਨ ਅਤੇ ਫਿਰ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਉਂਦਾ ਹੈ ਅਤੇ ਸੰਗਤਾਂ ਨੂੰ ਉਨ੍ਹਾਂ ਦੇ ਇਤਿਹਾਸ ਤੋਂ ਰੁਬਰੂ ਕਰਵਾਉਂਦਾ ਹੈ।
ਇਸ ਉਪਰੰਤ ਅਰਦਾਸ ਅਤੇ ਹੁਕਮਨਾਮਾ ਸਾਹਿਬ ਲਿਆ ਜਾਂਦਾ ਹੈ।
ਫਿਰ ਸੰਗਤਾਂ ਨੂੰ ਗੁਰੂ ਦਾ ਲੰਗਰ ਵਰਤਾਇਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















