Punjab Government: ਪੰਜਾਬ ਸਰਕਾਰ ਵੱਲੋਂ ਕਰਜ਼ ਮਾਫੀ ਦਾ ਐਲਾਨ, 20 ਅਗਸਤ ਨੂੰ ਜਾਰੀ ਹੋਣਗੇ ਚੈੱਕ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਚੈੱਕ 20 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਜਾਰੀ ਕੀਤੇ ਜਾਣਗੇ ।
Fulfilling another key promise, Chief Minister @Capt_Amarinder Singh has announced a waiver of ₹590 Crores worth of loans under the farm debt waiver scheme for 2.85 Lakh labourers and the landless farmers. The cheques would be issued at a state-level function on August 20.
— Government of Punjab (@PunjabGovtIndia) July 14, 2021
ਇਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇੱਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ। ਉਨ੍ਹਾਂ ਨੇ ਵਿੱਤ ਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ।ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।
ਕੈਪਟਨ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।
ਇਹ ਵੀ ਪੜ੍ਹੋ: Central Government Employees DA: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, DA ‘ਤੇ ਲੱਗੀ ਰੋਕ ਹਟੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904