Summer Vacation 2025: ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 2 ਜੂਨ ਤੋਂ 30 ਜੂਨ ਤੱਕ ਸਕੂਲ ਬੰਦ ਰਹਿਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਸਾਰੇ ਸਰਕਾਰੀ, ਏਡੇਡ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਰਹੇਗੀ। ਦੂਜੀ ਪਾਸੇ, ਚੰਡੀਗੜ੍ਹ ਵਿੱਚ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਹੋ ਚੁੱਕਾ ਹੈ। ਜਦਕਿ ਹਰਿਆਣਾ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ ਸ਼ੁਰੂ ਹੋਣਗੀਆਂ। ਹਾਲਾਂਕਿ 1 ਜੂਨ ਨੂੰ ਐਤਵਾਰ ਹੈ।

 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- 'ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸਾਰੀਆਂ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।'

 

 

ਪਿਛਲੇ ਸਾਲ ਮਈ ਵਿੱਚ ਹੀ ਹੋ ਗਈਆਂ ਸਨ ਛੁੱਟੀਆਂ

ਜਾਣਕਾਰੀ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਗਰਮੀ ਲਗਾਤਾਰ ਵੱਧ ਰਹੀ ਸੀ। ਅਜਿਹੇ ਵਿੱਚ ਮਾਪੇ ਵੀ ਚਾਹੁੰਦੇ ਸਨ ਕਿ ਛੁੱਟੀਆਂ ਜਲਦੀ ਐਲਾਨ ਕੀਤੀਆਂ ਜਾਣ। ਪਿਛਲੇ ਸਾਲ ਮਈ ਮਹੀਨੇ ਵਿੱਚ ਹੀ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ, ਬੱਚਿਆਂ ਨੂੰ ਕਿਤਾਬਾਂ ਨਾਲ ਜੋੜੇ ਰੱਖਣ ਲਈ ਅਜਿਹਾ ਹੋਮਵਰਕ ਦਿੱਤਾ ਗਿਆ ਸੀ ਕਿ ਉਹ ਖੇਡ-ਖੇਡ ‘ਚ ਆਪਣੇ ਪਰਿਵਾਰ ਦੀ ਅਹਿਮੀਅਤ ਨੂੰ ਸਮਝ ਸਕਣ ਅਤੇ ਆਪਣੀ ਪੜ੍ਹਾਈ ਕਰ ਸਕਣ। ਇਸ ਲਈ ਖਾਸ ਤੌਰ ‘ਤੇ ਹੋਮਵਰਕ ਤਿਆਰ ਕੀਤਾ ਗਿਆ ਸੀ।

 

 

ਪੰਜਾਬ ‘ਚ 18 ਹਜ਼ਾਰ ਸਕੂਲਾਂ ‘ਚ ਪੜ੍ਹ ਰਹੇ ਨੇ 30 ਲੱਖ ਵਿਦਿਆਰਥੀ

ਪੰਜਾਬ ਵਿੱਚ ਲਗਭਗ 18 ਹਜ਼ਾਰ ਸਰਕਾਰੀ ਸਕੂਲ ਹਨ। ਇਨ੍ਹਾਂ ਵਿੱਚ ਕਰੀਬ 30 ਲੱਖ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਇਸ ਦੇ ਇਲਾਵਾ ਪੰਜਾਬ ਵਿੱਚ ਕਈ ਪ੍ਰਾਈਵੇਟ ਅਤੇ ਨਿੱਜੀ ਸਕੂਲ ਵੀ ਹਨ। ਸਰਕਾਰ ਵੱਲੋਂ ਮੈਰਿਟੋਰਿਅਸ ਸਕੂਲਾਂ ਤੋਂ ਲੈ ਕੇ ਸਕੂਲ ਆਫ ਐਮੀਨੈਂਸ ਵਰਗੇ ਮਾਡਲ ਸਕੂਲ ਵੀ ਖੋਲੇ ਗਏ ਹਨ।

ਦੱਸ ਦਈਏ ਉੱਤਰ ਭਾਰਤ ਦੇ ਵਿੱਚ ਇਸ ਵਾਰ ਮਈ ਮਹੀਨੇ ਦੇ ਵਿੱਚ ਤਾਪਮਾਨ 42 ਤੋਂ ਉਪਰ ਹੀ ਚੱਲ ਰਿਹਾ ਸੀ। ਜਿਸ ਕਰਕੇ ਵੱਖ-ਵੱਖ ਸੂਬਿਆਂ ਨੇ ਪਹਿਲਾਂ ਹੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI