Punjab Government: ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, ਸੀਐਮ ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
Punjab News: ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
'ਕੱਚੇ' ਸ਼ਬਦ ਨੂੰ ਖ਼ਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ 'ਤੇ ਲੱਗੇ ਹੋਏ ਹਾਂ...
— Bhagwant Mann (@BhagwantMann) July 28, 2023
ਅੱਜ 12,500 ਕੱਚੇ ਅਧਿਆਪਕਾਂ ਨੂੰ ਪੱਕੇ ਕਰ ਰਹੇ ਹਾਂ... ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ Live... https://t.co/AlPKbj9HsT
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ 'ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ। ਸਰਕਾਰਾਂ ਕੋਲ ਪੈਸਾ ਤਾਂ ਬਹੁਤ ਹੁੰਦਾ ਹੈ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੱਸਾਂ ਲਗਾਈਆਂ ਜਾਣਗੀਆਂ। ਪਾਇਲਟ ਪ੍ਰੋਜੈਕਟ ਸ਼ੁਰੂ ਕਰਾਂਗਾ। ਇਹ 15 ਲੜਕੀਆਂ ਦੇ ਸਕੂਲਾਂ ਵਿੱਚ ਅਤੇ ਸਕੂਲ ਆਫ ਐਮੀਨੈਂਸ ਵਿੱਚ ਸ਼ੁਰੂ ਕੀਤਾ ਜਾਵੇਗਾ। ਪਾਇਲਟ ਪ੍ਰੋਜੈਕਟ 'ਤੇ 21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੌਲੀ-ਹੌਲੀ ਇਸ ਨੂੰ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਨਾਲ 20 ਹਜ਼ਾਰ ਬੱਚਿਆਂ ਨੂੰ ਲਾਭ ਮਿਲੇਗਾ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ...ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਅੱਗੋਂ 'ਕੱਚਾ' ਸ਼ਬਦ ਹਟਾਉਣ ਜਾ ਰਹੇ ਹਾਂ...ਚੰਡੀਗੜ੍ਹ ਵਿਖੇ ਇੱਕ ਸਮਾਗਮ 'ਚ ਅੱਜ ਮੈਂ 12,500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਵਾਂਗਾ...ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਰਹੇ ਹਾਂ ਉਹ ਵੀ ਸਾਰੀਆਂ ਕਾਨੂੰਨੀ ਅੜਚਣਾ ਦੂਰ ਕਰਕੇ...ਜੋ ਕਹਿੰਦੇ ਹਾਂ, ਉਹ ਕਰਦੇ ਹਾਂ