(Source: ECI/ABP News)
Sidharth Chattopadhyaya: ਇੱਕ ਵਾਰ ਫਿਰ ਦਿੱਖੀ ਸਿੱਧੂ ਦੀ ਤਾਕਤ, ਸਹੋਤਾ ਦੀ ਥਾਂ Chattopadhyaya ਬਣੇ ਪੰਜਾਬ ਦੇ ਕਾਰਜਕਾਰੀ ਡੀਜੀਪੀ
DGP of Punjab: ਚਟੋਪਾਧਿਆਏ ਨੂੰ ਪੰਜਾਬ ਦਾ ਡੀਜੀਪੀ ਬਣਾਉਣ ਦਾ ਕਦਮ ਹੈਰਾਨੀਜਨਕ ਹੈ ਕਿਉਂਕਿ ਸਹੋਤਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ।
![Sidharth Chattopadhyaya: ਇੱਕ ਵਾਰ ਫਿਰ ਦਿੱਖੀ ਸਿੱਧੂ ਦੀ ਤਾਕਤ, ਸਹੋਤਾ ਦੀ ਥਾਂ Chattopadhyaya ਬਣੇ ਪੰਜਾਬ ਦੇ ਕਾਰਜਕਾਰੀ ਡੀਜੀਪੀ Punjab government appointed Sidharth Chattopadhyaya as officiating director general of police Sidharth Chattopadhyaya: ਇੱਕ ਵਾਰ ਫਿਰ ਦਿੱਖੀ ਸਿੱਧੂ ਦੀ ਤਾਕਤ, ਸਹੋਤਾ ਦੀ ਥਾਂ Chattopadhyaya ਬਣੇ ਪੰਜਾਬ ਦੇ ਕਾਰਜਕਾਰੀ ਡੀਜੀਪੀ](https://feeds.abplive.com/onecms/images/uploaded-images/2021/12/17/ba81154bbb8f8853bb458530ee62aeaa_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਦੇਰ ਰਾਤ ਹੋਏ ਫੇਰਬਦਲ ਵਿੱਚ ਪੰਜਾਬ ਸਰਕਾਰ ਨੇ ਆਈਪੀਐਸ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਨਿਯੁਕਤ ਕੀਤਾ ਹੈ।
ਇਹ ਹੈਰਾਨੀਜਨਕ ਹੈ ਕਿਉਂਕਿ ਸਹੋਤਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਉਨ੍ਹਾਂ ਨੂੰ ਹਟਾਉਣ ਲਈ ਦਬਾਅ ਪਾਉਣ ਦੇ ਬਾਵਜੂਦ ਉਹ ਇਸ ਅਹੁਦੇ 'ਤੇ ਰਹੇ।
ਆਪਣੀ ਨਵੀਂ ਜ਼ਿੰਮੇਵਾਰੀ ਦੇ ਨਾਲ 1986 ਬੈਚ ਦੇ ਆਈਪੀਐਸ ਅਧਿਕਾਰੀ ਚਟੋਪਾਧਿਆਏ ਵਿਜੀਲੈਂਸ ਬਿਊਰੋ ਦੇ ਮੁੱਖ ਨਿਰਦੇਸ਼ਕ ਦਾ ਚਾਰਜ ਸੰਭਾਲੇ ਰਹਿਣਗੇ। ਇਸ ਦੇ ਨਾਲ ਹੀ ਸਹੋਤਾ ਡੀਜੀਪੀ, ਪੀਏਪੀ, ਜਲੰਧਰ ਬਣੇ ਰਹਿਣਗੇ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚਟੋਪਾਧਿਆਏ ਨੂੰ ਡੀਜੀਪੀ ਬਣਾਉਣ ਲਈ ਜ਼ੋਰ ਪਾਇਆ ਜਾ ਰਿਹਾ ਸੀ। ਚਟੋਪਾਧਿਆਏ ਨੇ 2007 ਤੋਂ 2012 ਤੱਕ ਕਾਂਗਰਸ ਸਰਕਾਰ ਦੌਰਾਨ ਬਾਦਲ ਪਰਿਵਾਰ ਦੇ ਵਿੱਤੀ ਸੌਦਿਆਂ ਦੀ ਜਾਂਚ ਕੀਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)