ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨਾਂ ਦੀ ਨਿਯੁਕਤੀ ਕੀਤੀ।ਰਮਨ ਬਹਿਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਬਣੇ।ਨਰਿੰਦਰ ਸ਼ੇਰਗਿੱਲ, ਡਾਇਰੈਕਟਰ ਮਿਲਕਫੈੱਡ ਨਿਯੁਕਤ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, "ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਸਾਡੀ ਟੀਮ ਦਾ ਕੀਤਾ ਜਾ ਰਿਹਾ ਹੈ ਵਿਸਥਾਰ…ਮਿਲ ਰਹੀਆਂ ਹਨ ਨਵੀਆਂ ਜ਼ਿੰਮੇਵਾਰੀਆਂ …ਵੱਖ-ਵੱਖ ਵਿਭਾਗਾਂ ਦੇ ਨਵੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ …ਸਭ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈਆਂ.."
ਡਾ: ਸੰਨੀ ਆਹਲੂਵਾਲੀਆ ਨੂੰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਨਰਿੰਦਰ ਸ਼ੇਰਗਿੱਲ ਮਿਲਕਫੈੱਡ, ਰਣਜੀਤ ਚੀਮਾ ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ, ਅਸ਼ੋਕ ਕੁਮਾਰ ਸਿੰਗਲਾ ਪੰਜਾਬ ਗਊ ਸੇਵਾ ਸੰਮਤੀ ਕਮਿਸ਼ਨ ਦੇ ਚੇਅਰਮੈਨ, ਵਿਭੂਤੀ ਸ਼ਰਮਾ ਪੰਜਾਬ ਸੈਰ ਸਪਾਟਾ ਵਿਕਾਸ ਨਿਗਮ ਦੇ ਚੇਅਰਮੈਨ ਹੋਣਗੇ।
ਗੁਰਦੇਵ ਸਿੰਘ ਨੂੰ ਪੰਜਾਬ ਰਾਜ ਗੋਦਾਮ ਨਿਗਮ, ਮਹਿੰਦਰ ਸਿੱਧੂ ਨੂੰ ਪੰਜਾਬ ਰਾਜ ਬੀਜ ਨਿਗਮ, ਸੁਰੇਸ਼ ਗੋਇਲ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਨਵਦੀਪ ਜੀਦਾ ਸ਼ੂਗਰਫੈੱਡ, ਬਲਬੀਰ ਸਿੰਘ ਪੰਨੂੰ ਪਨਸਪ ਅਤੇ ਰਾਕੇਸ਼ ਪੁਰੀ ਨੂੰ ਰਾਜ ਜੰਗਲਾਤ ਵਿਕਾਸ ਨਿਗਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ