ਪੜਚੋਲ ਕਰੋ

ਪੰਜਾਬ ਸਰਕਾਰ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਮੰਗਿਆ 6 ਮਹੀਨੇ ਦਾ ਹੋਰ ਸਮਾਂ, ਸਿੱਖ ਜਥੇਬੰਦੀਆਂ ਵੱਲੋਂ ਸਾਫ ਇਨਕਾਰ

ਬੇਅਦਬੀ ਤੇ ਗੋਲੀ ਕਾਂਡ ਬਾਰੇ ਇਨਸਾਫ ਲਈ ਪੰਜਾਬ ਸਰਕਾਰ ਨੇ ਇਨਸਾਫ਼ ਮੋਰਚੇ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 

ਫ਼ਰੀਦਕੋਟ: ਬੇਅਦਬੀ ਤੇ ਗੋਲੀ ਕਾਂਡ ਬਾਰੇ ਇਨਸਾਫ ਲਈ ਪੰਜਾਬ ਸਰਕਾਰ ਨੇ ਇਨਸਾਫ਼ ਮੋਰਚੇ ਤੋਂ ਛੇ ਮਹੀਨੇ ਦਾ ਸਮਾਂ ਮੰਗਿਆ ਹੈ। ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 

ਦੱਸ ਦਈਏ ਕਿ ਇਨਸਾਫ਼ ਮੋਰਚੇ ਦੇ ਅਲਟੀਮੇਟਮ ਦਾ ਸਮਾਂ ਖਤਮ ਹੋਣ ਮਗਰੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਟੀਮ ਬਹਿਬਲ ਕਲਾਂ ਪਹੁੰਚੀ। 

ਪੰਜਾਬ ਸਰਕਾਰ ਦੀ ਟੀਮ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ 6 ਮਹੀਨੇ ਦਾ ਸਮਾਂ ਮੰਗਿਆ। ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਤੇ ਧਾਰਮਿਕ ਜਥੇਬੰਦੀਆਂ ਨੇ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ। ਸਿੱਖ ਜਥੇਬੰਦੀਆਂ ਨੇ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ। ਹੁਣ 31 ਅਗਸਤ ਨੂੰ ਜਥੇਬੰਦੀ ਮੋਰਚੇ ਦੀ ਵੱਡੀ ਮੀਟਿੰਗ ਕਰਕੇ ਫੈਸਲਾ ਲਿਆ ਜਾਏਗਾ।

ਦੱਸ ਦਈਏ ਕਿ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਇੱਕ ਵਾਰ ਫਿਰ ਘਿਰਦੀ ਨਜ਼ਰ ਆ ਰਹੀ ਹੈ। ਚਾਰ ਮਹੀਨੇ ਬਾਅਦ ਵੀ ਮਾਮਲੇ 'ਚ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ ਮੋਰਚੇ 'ਚ ਸਰਕਾਰ ਖਿਲਾਫ ਰੋਸ ਹੈ। ਬਰਗਾੜੀ ਬੇਅਦਬੀ ਕਾਂਡ ਦੇ ਸਾਜ਼ਿਸ਼ਕਾਰਾਂ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਬਰਗਾੜੀ ਇਨਸਾਫ਼ ਸੰਘਰਸ਼ ਮੋਰਚਾ ਵੱਲੋਂ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਜਿਸ ਦਾ ਸਮਾਂ ਅੱਜ ਯਾਨੀ 24 ਜੁਲਾਈ ਨੂੰ ਖ਼ਤਮ ਹੋ ਗਿਆ ਹੈ। 

ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਇੰਟਰਨੈੱਟ ਮੀਡੀਆ 'ਤੇ ਵੀਡੀਓ ਅਪਲੋਡ ਕਰਕੇ ਸਿੱਖ ਕੌਮ ਦੇ ਨੁਮਾਇੰਦਿਆਂ ਨੂੰ 24 ਜੁਲਾਈ ਨੂੰ ਮੋਰਚੇ ਵਾਲੀ ਥਾਂ 'ਤੇ ਪਹੁੰਚਣ ਦਾ ਸੱਦਾ ਦਿੱਤਾ ਸੀ ਤਾਂ ਜੋ ਉਹ ਕੈਬਨਿਟ ਮੰਤਰੀਆਂ ਜਾਂ ਵਫ਼ਦ ਤੋਂ ਸਵਾਲ-ਜਵਾਬ ਕਰ ਸਕਣ। 

ਬੇਅਦਬੀ ਕਾਂਡ ਨੂੰ ਬੀਤ ਚੁੱਕੇ 7 ਸਾਲ 
ਪੰਜਾਬ ਵਿੱਚ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਜਿਸ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ਕੇਸਾਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਖਿਲਾਫ ਸੁਖਰਾਜ ਸਿੰਘ ਦੀ ਅਗਵਾਈ ਹੇਠ ਇਨਸਾਫ ਮੋਰਚਾ ਚੱਲ ਰਿਹਾ ਹੈ।

ਰਿਪੋਰਟ ਸੌਂਪਣ ਦੇ ਬਾਅਦ ਸਰਕਾਰ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕੋਈ ਵੱਡੀ ਕਾਰਵਾਈ ਨਾ ਕੀਤੇ ਜਾਣ 'ਤੇ ਇਨਸਾਫ਼ ਮੋਰਚੇ ਨੇ ਵੱਡੇ ਸੰਘਰਸ਼ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਉਦੋਂ ਵੀ ਸਰਕਾਰ ਵੱਲੋਂ 10 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget