ਪੜਚੋਲ ਕਰੋ

Punjab 'ਚ ਜਨਗਣਨਾ ਦੌਰਾਨ ਰੀਲ ਬਣਾਉਣ ’ਤੇ ਰੋਕ, ਨਿਯਮ ਤੋੜਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ 

Punjab Teachers Census Reels : ਪੰਜਾਬ 'ਚ ਜਨਗਣਨਾ 2027 ਦੀ ਡਿਊਟੀ ਕਰ ਰਹੇ ਅਧਿਆਪਕਾਂ ਵੱਲੋਂ ਰੀਲ ਬਣਾਉਣ ’ਤੇ ਸਰਕਾਰ ਨੇ ਰੋਕ ਲਾ ਦਿੱਤੀ ਹੈ। ਜਨਗਣਨਾ ਐਕਟ ਦੀ ਉਲੰਘਣਾ ਕਰਨ ਵਾਲੇ ਟੀਚਰਾਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ

Punjab Teachers Census Reels : ਪੰਜਾਬ 'ਚ ਜਨਗਣਨਾ 2027 ਦੀ ਡਿਊਟੀ ਕਰ ਰਹੇ ਅਧਿਆਪਕਾਂ ਵੱਲੋਂ ਰੀਲ ਬਣਾਉਣ ’ਤੇ ਸਰਕਾਰ ਨੇ ਰੋਕ ਲਾ ਦਿੱਤੀ ਹੈ। ਜਨਗਣਨਾ ਐਕਟ ਦੀ ਉਲੰਘਣਾ ਕਰਨ ਵਾਲੇ ਟੀਚਰਾਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਨਗਣਨਾ ਦੌਰਾਨ ਪੰਜਾਬ ਵਿੱਚ ਕਈ ਅਜਿਹੀਆਂ ਰੀਲਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਕਾਰਨ ਜਨਗਣਨਾ ਸਰਵੇ ਦਾ ਮਜ਼ਾਕ ਬਣ ਰਿਹਾ ਸੀ।

ਇਨ੍ਹਾਂ ਰੀਲਾਂ ਵਿੱਚ ਕਈ ਵੀਡੀਓਜ਼ ਅਜਿਹੀਆਂ ਸਨ, ਜਿੱਥੇ ਬੰਦ ਘਰਾਂ ਵਿੱਚ ਕੁੱਤਿਆਂ ਦੇ ਭੌਂਕਣ ਕਾਰਨ ਮਹਿਲਾ ਅਧਿਆਪਕ ਡਰਦੀਆਂ ਨਜ਼ਰ ਆ ਰਹੀਆਂ ਸਨ ਜਾਂ ਕੁੱਤੇ ਅਧਿਆਪਕਾਂ ਨੂੰ ਘੇਰਦੇ ਦਿਖਾਈ ਦੇ ਰਹੇ ਸਨ। ਇਸ ਤੋਂ ਇਲਾਵਾ ਕਈ ਰੀਲਾਂ ਵਿੱਚ ਟੀਚਰ ਮਜ਼ਾਕੀਆ ਅੰਦਾਜ਼ ਵਿੱਚ ਵੀਡੀਓ ਬਣਾਉਂਦੇ ਵੀ ਨਜ਼ਰ ਆਏ।

ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਡਿਊਟੀ ਦੌਰਾਨ ਕਰਮਚਾਰੀਆਂ ਵੱਲੋਂ ਵੀਡੀਓ ਅਤੇ ਰੀਲਾਂ ਬਣਾਕੇ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈਡਮਾਸਟਰਾਂ ਨੂੰ ਵਟਸਐਪ ਰਾਹੀਂ ਵਿਸ਼ੇਸ਼ ਨਿਰਦੇਸ਼ ਭੇਜੇ ਗਏ ਹਨ। ਹਦਾਇਤਾਂ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਕੁਝ ਐਨਯੂਮਰੇਟਰਾਂ ਵੱਲੋਂ ਜਨਗਣਨਾ ਦੇ ਗੁਪਤ ਦਸਤਾਵੇਜ਼ਾਂ ਅਤੇ ਸ਼ਡਿਊਲ ਦੀ ਵਰਤੋਂ ਕਰਕੇ ਫੇਸਬੁੱਕ ਅਤੇ ਇੰਸਟਾਗ੍ਰਾਮ ਲਈ ਰੀਲਾਂ ਬਣਾਈਆਂ ਜਾ ਰਹੀਆਂ ਹਨ, ਜੋ ਕਿ  ਜਨਗਣਨਾ ਐਕਟ 1948 ਦੀ ਉਲੰਘਣਾ ਹੈ।

ਨਿਯਮ ਤੋੜਣ ਵਾਲਿਆਂ ’ਤੇ ਹੋਵੇਗੀ ਕਾਰਵਾਈ

ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਵਿੱਖ ਵਿੱਚ ਕੋਈ ਵੀ ਕਰਮਚਾਰੀ ਜਨਗਣਨਾ ਦੀ ਗੋਪਨੀਯਤਾ ਭੰਗ ਕਰਦਾ ਜਾਂ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਧਾਰਾ 11(ਬੀ) ਤਹਿਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉੱਚ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਸਾਰੇ ਪ੍ਰਗਣਕਾਂ ਅਤੇ ਸੁਪਰਵਾਈਜ਼ਰਾਂ ਨੂੰ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਬਾਰੇ ਤੁਰੰਤ ਜਾਣੂ ਕਰਵਾਉਣ।

ਰੀਲਾਂ ਕਾਰਨ ਉੱਠੇ ਪ੍ਰਾਈਵੇਸੀ ’ਤੇ ਸਵਾਲ

ਪਿਛਲੇ ਕੁਝ ਦਿਨਾਂ ਦੌਰਾਨ ਡਿਊਟੀ ’ਤੇ ਤੈਨਾਤ ਕੁਝ ਅਧਿਆਪਕਾਂ ਵੱਲੋਂ ਬਣਾਈਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋਈਆਂ ਅਤੇ ਮਜ਼ਾਕ ਦਾ ਵਿਸ਼ਾ ਬਣੀਆਂ। ਇਸ ਕਾਰਨ ਜਨਗਣਨਾ ਵਰਗੇ ਮਹੱਤਵਪੂਰਨ ਕੰਮ ਦੀ ਗੋਪਨੀਯਤਾ ’ਤੇ ਵੀ ਸਵਾਲ ਉੱਠਣ ਲੱਗੇ ਸਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਵਿਭਾਗ ਨੇ ਫੀਲਡ ਸਟਾਫ ਨੂੰ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ।

“ਕਰਨੈਲ ਓਏ ਅਸੀਂ ਤਾਂ ਫਸ ਗਏ ਯਾਰ” ਵਾਲੀਆਂ ਰੀਲਾਂ ਵਾਇਰਲ

ਪੰਜਾਬ ਵਿੱਚ ਇੱਕ ਖਾਸ ਡਾਇਲਾਗ ਵਾਲੀਆਂ ਰੀਲਾਂ ਦੀ ਸੋਸ਼ਲ ਮੀਡੀਆ ’ਤੇ ਬਾੜ ਆਈ ਹੋਈ ਹੈ। ਇਨ੍ਹਾਂ ਵਿੱਚ ਇੱਕ ਵਿਅਕਤੀ ਫਾਰਮ ’ਤੇ “ਕਰਨੈਲ” ਨਾਮ ਦਿਖਾ ਕੇ ਕਹਿੰਦਾ ਹੈ, “ਕਰਨੈਲ ਓਏ ਅਸੀਂ ਤਾਂ ਫਸ ਗਏ ਯਾਰ।” ਇਸ ਤੋਂ ਇਲਾਵਾ ਗਰਮੀ ਵਿੱਚ ਜਨਗਣਨਾ ਕਰਨ, ਕੁੱਤਿਆਂ ਦੇ ਭੌਂਕਣ ਅਤੇ ਮਹਿਲਾ ਟੀਚਰਾਂ ਦੇ ਸੁੰਨੇ ਘਰਾਂ, ਗਲੀਆਂ ਅਤੇ ਸ਼ਮਸ਼ਾਨ ਇਲਾਕਿਆਂ ਵਿੱਚ ਜਾਣ ਦੌਰਾਨ ਡਰਦੀਆਂ ਹੋਈਆਂ ਰੀਲਾਂ ਵੀ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਰੀਲਾਂ ਕਾਰਨ ਸੋਸ਼ਲ ਮੀਡੀਆ ’ਤੇ ਜਨਗਣਨਾ ਪ੍ਰਕਿਰਿਆ ਦਾ ਮਜ਼ਾਕ ਉੱਡ ਰਿਹਾ ਹੈ।

Advertisement

ਟਾਪ ਹੈਡਲਾਈਨ

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Embed widget