(Source: ECI/ABP News/ABP Majha)
Punjab News: ਪੰਜਾਬ ਸਰਕਾਰ ਵੱਲੋਂ 10 ਕੀਟਨਾਸ਼ਕ ਦਵਾਈਆਂ 'ਤੇ ਬੈਨ, ਬਾਸਮਤੀ 'ਤੇ ਨਹੀਂ ਕੀਤਾ ਜਾ ਸਕੇਗਾ ਛੜਕਾਅ
Agriculture News: ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ 'ਤੇ ਪਾਬੰਦੀ ਲਾ ਦਿੱਤੀ ਹੈ। ਕਿਸਾਨ ਫਸਲਾਂ ਉਪਰ ਇਨ੍ਹਾਂ ਕੀਟਨਾਸ਼ਕਾਂ ਦਾ ਛੜਕਾਅ ਨਹੀਂ ਕਰ ਸਕਣਗੇ। ਸਰਕਾਰ ਦਾ ਦਾਅਵਾ ਹੈ ਕਿ ਇਹ ਫੈਸਲਾ ਬਾਸਮਤੀ ਦੀ ਗੁਣਵੱਤਾ ਸੁਧਾਰ...
Agriculture News: ਪੰਜਾਬ ਸਰਕਾਰ ਨੇ 10 ਕੀਟਨਾਸ਼ਕਾਂ 'ਤੇ ਪਾਬੰਦੀ ਲਾ ਦਿੱਤੀ ਹੈ। ਕਿਸਾਨ ਫਸਲਾਂ ਉਪਰ ਇਨ੍ਹਾਂ ਕੀਟਨਾਸ਼ਕਾਂ ਦਾ ਛੜਕਾਅ ਨਹੀਂ ਕਰ ਸਕਣਗੇ। ਸਰਕਾਰ ਦਾ ਦਾਅਵਾ ਹੈ ਕਿ ਇਹ ਫੈਸਲਾ ਬਾਸਮਤੀ ਦੀ ਗੁਣਵੱਤਾ ਸੁਧਾਰਨ ਲਈ ਲਿਆ ਗਿਆ ਹੈ। ਇਸ ਲਈ ਖੇਤੀਬਾੜੀ ਮਹਿਕਮਾ ਇੱਕ ਪਾਸੇ ਕਿਸਾਨਾਂ ਨੂੰ ਬਾਸਮਤੀ ਦੀ ਫਸਲ ਉੱਪਰ ਇਹ 10 ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰ ਰਿਹਾ ਤੇ ਦੂਜੇ ਪਾਸੇ ਕੀਟਨਾਸ਼ਕ ਵਿਕਰੇਤਾ ਉੱਪਰ ਵੀ ਸ਼ਿਕੰਜਾ ਕੱਸ ਰਿਹਾ ਹੈ।
ਇਸ ਬਾਰੇ ਖੇਤੀਬਾੜੀ ਮਹਿਕਮੇ ਨੇ ਕਿਹਾ ਹੈ ਕਿ ਪਾਬੰਦੀਸ਼ੁਦਾ 10 ਕੀਟਨਾਸ਼ਕਾਂ ਵਿੱਚ ਐਸਫ਼ੈਟ, ਬਿਊਪਰੋਸ਼ੀਨ, ਕਲੋਰਪਾਈਰੀਫ਼ੋਸ, ਹੈਕਸਾਕੋਨਾਜ਼ੋਲ, ਪ੍ਰੋਪੀਕੋਨਾਜ਼ੋਲ, ਥਿਆਮੇਥੋਕਸਮ, ਪ੍ਰੋਫਿਨਾਵਸ, ਇਮੀਡਾਕਲੋਪ੍ਰਿਡ, ਕਾਰਬੈਂਡਾਜ਼ਿਮ, ਟ੍ਰਾਈਸਾਈਕਲੋਜ਼ੋਲ ਸ਼ਾਮਲ ਹਨ। ਬਾਸਮਤੀ ਦੀ ਫਸਲ 'ਤੇ ਉਪਰੋਕਤ ਕੀਟਨਾਸ਼ਕਾਂ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਗਈ ਹੈ।
ਖੇਤੀਬਾੜੀ ਮਹਿਕਮੇ ਦਾ ਕਹਿਣਾ ਹੈ ਕਿ ਕਿਸਾਨ ਸਿਖਲਾਈ ਕੈਂਪਾਂ ਤੇ ਸੋਸ਼ਲ ਮੀਡੀਆ ਰਾਹੀਂ ਕਿਸਾਨ ਵੀਰਾਂ ਨੂੰ ਇਨ੍ਹਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦਾ ਮਕਸਦ ਇਹ ਹੈ ਕਿ ਵਧੀਆ ਗੁਣਵੱਤਾ ਵਾਲੀ ਬਾਸਮਤੀ ਪੈਦਾ ਕਰਕੇ ਵਿਦੇਸ਼ਾਂ ਵਿੱਚ ਨਿਰਯਾਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਾਰੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਕੀਟਨਾਸ਼ਕ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ 10 ਪਾਬੰਦੀਸ਼ੁਦਾ ਕੀਟਨਾਸ਼ਕਾਂ ਨੂੰ ਬਾਸਮਤੀ ਵਿੱਚ ਵਰਤਣ ਲਈ ਨਾ ਵੇਚਿਆ ਜਾਵੇ।
ਕੀਟਨਾਸ਼ਕ ਵਿਕਰੇਤਾਵਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸਾਨਾਂ ਨੇ ਇਹ ਦਵਾਈਆਂ ਕਿਸੇ ਹੋਰ ਫ਼ਸਲ 'ਤੇ ਵਰਤਣ ਲਈ ਖਰੀਦੀਆਂ ਹਨ ਤਾਂ ਉਸ ਫ਼ਸਲ ਦਾ ਨਾਮ ਬਿੱਲ ਬੁੱਕ ਵਿੱਚ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਵੇਚੀਆਂ ਗਈਆਂ ਦਵਾਈਆਂ ਦੇ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਡੀਲਰ ਇਸ ਕੰਮ ਵਿੱਚ ਲਾਪ੍ਰਵਾਹੀ ਕਰਦਾ ਹੈ ਤਾਂ ਉਸ ਖ਼ਿਲਾਫ਼ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।