'ਪੰਜਾਬੀ ਭਾਸ਼ਾ' ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲ ਖਿਲਾਫ਼ ਵੱਡੀ ਕਾਰਵਾਈ, ਲਾਇਆ ਭਾਰੀ ਜੁਰਮਾਨਾ
Punjab Language: ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਪੰਜਾਬ ਸਰਕਾਰ ਬਖ਼ਸ਼ੇਗੀ ਨਹੀਂ, ਜਿਸ ਕਰਕੇ ਹੁਣ ਮਨਮਰਜ਼ੀਆਂ ਕਰਨ ਵਾਲੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ।
ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ ਸੀ, ਇਸ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।
ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐੱਨ. ਓ. ਸੀ. ਦੀ ਉਲੰਘਣਾ ਕਰਦਿਆਂ ਅਤੇ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦਿ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੁਏਜ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿਚ ਜੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸ਼ੇਗੀ ਨਹੀਂ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ’ਤੇ ਪੜ੍ਹਾਉਣ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI