Special Session of Vidhan Sabha: ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 8 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਵਿੱਚ ਤਿੰਨ ਖੇਤੀ ਕਾਨੂੰਨਾਂ ਸਮੇਤ ਅਹਿਮ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਕੇਂਦਰ ਨੂੰ ਬੀਐਸਐਫ ਬਾਰੇ ਕੀਤਾ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ।


ਪੰਜਾਬ ਮੰਤਰੀ ਮੰਡਲ (Punjab Cabinet) ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਸੀਮਾ ਸੁਰੱਖਿਆ ਬਲ (BSF) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕਰਨ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ।


ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਇੱਥੇ ਇੱਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਫੈਸਲਾ 25 ਅਕਤੂਬਰ ਨੂੰ ਚੰਡੀਗੜ੍ਹ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਇਸ ਮੁੱਦੇ 'ਤੇ ਸਹਿਮਤੀ ਬਣਨ ਤੋਂ ਬਾਅਦ ਲਿਆ ਗਿਆ ਹੈ।


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਵੱਲੋਂ ਤਿਆਰ ਕੀਤੇ ‘ਪੰਜਾਬ ਐਂਟੀ ਰੈੱਡ ਟੇਪ ਰੂਲਜ਼, 2021’ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਹ ਕਾਨੂੰਨ ਸਾਰੇ ਵਿਭਾਗਾਂ ਅਤੇ ਉਨ੍ਹਾਂ ਦੇ ਨਾਲ ਜੁੜੇ ਜਾਂ ਅਧੀਨ ਦਫਤਰਾਂ 'ਤੇ ਲਾਗੂ ਹੋਵੇਗਾ, ਜਿਸ ਵਿੱਚ ਸਥਾਨਕ ਸਵੈ-ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ, ਜਨਤਕ ਖੇਤਰ ਦੇ ਅਦਾਰਿਆਂ, ਸੁਸਾਇਟੀਆਂ, ਟਰੱਸਟਾਂ, ਕਮਿਸ਼ਨਾਂ ਜਾਂ ਰਾਜ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਕਾਨੂੰਨ ਦੇ ਤਹਿਤ ਸਥਾਪਿਤ ਜਾਂ ਗਠਿਤ ਖੁਦਮੁਖਤਿਆਰ ਸੰਸਥਾਵਾਂ ਨਾਲ ਜੁੜੀਆਂ ਇਕਾਈਆਂ ਸ਼ਾਮਲ ਹਨ।


ਇਹ ਵੀ ਪੜ੍ਹੋ: Stubble Burning: ਕਿਸਾਨ ਸਰਕਾਰੀ ਸਖਤੀ ਤੋਂ ਬੇਪ੍ਰਵਾਹ! ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 218% ਇਜ਼ਾਫਾ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904