ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਹੌਲੀ-ਹੌਲੀ ਪੂਰੇ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਇਕ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਈਆਂ ਜਾਣਗੀਆਂ, ਜਿਸ ਦੇ ਚੱਲਦਿਆਂ ਅੱਜ ਮੋਗਾ ਤੋਂ ਦਿੱਲੀ ਏਅਰਪੋਰਟ ਲਈ ਹਾਈਡ੍ਰੋ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ |
ਜਾਣਕਾਰੀ ਦਿੰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅੱਜ ਸਾਡੀ ਪਾਰਟੀ ਵੱਲੋਂ ਪੂਰੇ ਕੀਤੇ ਜਾ ਰਹੇ ਹਨ।ਪਹਿਲੀ ਬੱਸ ਜੋ ਦਿੱਲੀ ਏਅਰਪੋਰਟ ਲਈ ਰਵਾਨਾ ਹੋਈ ਸੀ, ਇਹ ਬੱਸ ਸਵੇਰੇ 9:00 ਵਜੇ ਚੱਲੇਗੀ ਅਤੇ ਸ਼ਾਮ 5:00 ਵਜੇ ਦਿੱਲੀ ਏਅਰਪੋਰਟ ਪਹੁੰਚੇਗੀ ਅਤੇ ਇਹੀ ਰਾਤ 11:00 ਵਜੇ ਤੋਂ ਰਵਾਨਾ ਹੋ ਕੇ ਸਵੇਰੇ ਮੋਗਾ ਪਹੁੰਚੇਗੀ, ਜਲਦੀ ਹੀ ਮੋਗਾ ਵਿੱਚ ਇੱਕ ਹੋਰ ਕੰਮ ਸ਼ੁਰੂ ਕੀਤਾ ਜਾਵੇਗਾ।ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਹਨ, ਉਹ ਪੂਰੇ ਕੀਤੇ ਜਾਣਗੇ।