Goindwal Sahib Thermal Plant: ਪੰਜਾਬ ਸਰਕਾਰ ਨੇ ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਵਾਸੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਵੱਡੀ ਪਹਿਲ ਕਰਦਿਆਂ 1080 ਕਰੋੜ ਰੁਪਏ ਵਿਚ 540 ਮੈਗਾਵਾਟ ਦਾ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦ ਲਿਆ ਹੈ।
ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, “ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ...ਪ੍ਰਾਈਵੇਟ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਾਲਾ ਤੁਹਾਡੀ ਆਪਣੀ ਸਰਕਾਰ ਨੇ ਖਰੀਦ ਲਿਆ ਹੈ...ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਤੇ ਬਿਜਲੀ ਵੀ ਸਸਤੀ ਮਿਲੇਗੀ ਤੇ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ.. ਇਹਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਹੋਵੇਗਾ... ਸਾਡੀ ਨੀਅਤ ਤੇ ਨੀਤੀ ਸਾਫ਼ ਹੈ...ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ...ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ... ਨਵਾਂ ਸਾਲ, ਨਵੀਂ ਉਮੀਦ, ਨਵੀਂ ਆਸ... ਪੰਜਾਬ ਸਿਰਜ ਰਿਹੈ ਨਵਾਂ ਇਤਿਹਾਸ...”
ਇਹ ਵੀ ਪੜ੍ਹੋ: Patiala News: 18 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਕੂਚ ਕਰਨ ਦਾ ਫ਼ੈਸਲਾ, ਅੱਜ ਚੰਡੀਗੜ੍ਹ 'ਚ ਮੀਟਿੰਗ
ਦਰਅਸਲ, ਇਸ ਥਰਮਲ ਪਲਾਂਟ ਨੂੰ ਚਲਾਉਣ ਵਾਲੀ ਕੰਪਨੀ ਜੀ.ਵੀ.ਕੇ. ਥਰਮਲ ‘ਤੇ ਵੱਖ-ਵੱਖ ਬੈਂਕਾਂ ਦਾ 6500 ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਕੰਪਨੀ ਨੂੰ ਐਨ.ਪੀ.ਏ ਐਲਾਨੇ ਜਾਣ ਕਾਰਨ ਇਹ ਸਾਰਾ ਕਰਜ਼ਾ ਉਤਾਰ ਦਿੱਤਾ ਗਿਆ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਹ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦ ਲਿਆ ਹੈ।
ਇਹ ਵੀ ਪੜ੍ਹੋ: Patiala news: ਪਟਿਆਲਾ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ