ਮੋਹਾਲੀ : ਧੀਆਂ ਨੂੰ ਸਮਰਪਿਤ ਅਤੇ ਨੌਜਵਾਨ ਪੀੜ੍ਹੀ ਵਿੱਚ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਤੀਆਂ ਦਾ ਤਿਉਹਾਰ ਮੋਹਾਲੀ ਦੇ ਨਾਈਪਰ ਇੰਸਟੀਚਿਊਟ ਵਿਖੇ ਮਨਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ,  ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਤੇ ਇਸਤਰੀ, ਤੇ ਬਾਲ ਵਿਕਾਸ ਵਿਭਾਗ,  ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਣੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ। 


 

ਸਮਾਗਮ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਨੂੰ ਫੁਲਕਾਰੀ ਭੇਟ ਕੀਤੀ ਗਈ। ਅਮੀਰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੰਦੇ ਇਸ ਸਮਾਗਮ ਵਿੱਚ ਪੰਜਾਬ ਦੀਆਂ ਧੀਆਂ ਨੇ ਰਵਾਇਤੀ ਪਹਿਰਾਵੇ ਵਿੱਚ ਵੱਖ-ਵੱਖ ਪੰਜਾਬੀ ਲੋਕ ਗੀਤਾਂ `ਤੇ ਗਿੱਧਾ ਅਤੇ ਭੰਗੜਾ ਪਾਇਆ, ਲੋਕ ਗੀਤ ਗਾਏ, ਪੰਜਾਬੀ ਗੀਤਾਂ `ਤੇ ਸ਼ਾਨਦਾਰ ਪੇਸ਼ਕਾਰੀ ਦਿੱਤੀ। ਜਿਸ ਵਿੱਚ ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ,  ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਤੇ ਇਸਤਰੀ, ਤੇ ਬਾਲ ਵਿਕਾਸ ਵਿਭਾਗ,  ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਣੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ। 
 

ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਅਤੇ ਮੰਤਰੀ ਸਾਹਿਬਾਨ ਨੇ ਕਿਹਾ ਕਿ ਪੰਜਾਬ ਦਾ ਸਭਿਆਚਾਰ ਬਹੁਤ ਅਮੀਰ ਹੈ ਅਤੇ ਸਾਡੇ ਸਭਨਾਂ ਦਾ ਫਰਜ਼ ਬਣਦਾ ਹੈ ਕਿ ਨਵੀ ਪੀੜ੍ਹੀ ਨੂੰ ਇਸ ਦੇ ਰੂਬਰੂ ਕਰਵਾਈਏ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਦੇ ਯਤਨਾਂ ਸਦਕਾ ਅਜਿਹਾ ਉੁਪਰਾਲੇ ਭਵਿੱਖ ਵਿੱਚ ਵੀ ਉਲੀਕੇਗੀ। ਇਸ ਦੌਰਾਨ ਵਿਭਾਗ ਦੀਆਂ ਲੋਕ-ਪੱਖੀ ਸੇਵਾਵਾਂ ਸਬੰਧੀ ਸਟਾਲ ਵੀ ਲਗਾਏ ਗਏ। ਮੇਲੇ ਦੌਰਾਨ ਪੇਂਡੂ ਰਹਿਣ-ਸਹਿਣ ਨੂੰ ਦਰਸਾਉਂਦਾ ``ਪਿੰਡ ਦੀ ਨੁਹਾਰ`` ਨਾਮੀ ਸੈਟਅਪ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।