ਪੜਚੋਲ ਕਰੋ

ਹੁਣ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਲਈ ਮੁਆਵਜ਼ਾ ਲੈਣਾ ਔਖਾ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਅਵਜ਼ਾ ਦੇਣ ਬਾਰੇ ਨਿਯਮ ਪੰਜਾਬ ਸਰਕਾਰ ਨੇ ਫਿਰ ਬਦਲ ਦਿੱਤੇ ਹਨ। ਹੁਣ ਦੋ ਥਾਂ ਨਹੀਂ ਸਗੋਂ ਤਿੰਨ ਥਾਂ ਵੈਰੀਫੀਕੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਭੁਗਤਾਨ ਕੀਤਾ ਜਾਵੇਗਾ।

ਚੰਡੀਗੜ੍ਹ: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਅਵਜ਼ਾ ਦੇਣ ਬਾਰੇ ਨਿਯਮ ਪੰਜਾਬ ਸਰਕਾਰ ਨੇ ਫਿਰ ਬਦਲ ਦਿੱਤੇ ਹਨ। ਹੁਣ ਦੋ ਥਾਂ ਨਹੀਂ ਸਗੋਂ ਤਿੰਨ ਥਾਂ ਵੈਰੀਫੀਕੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਭੁਗਤਾਨ ਕੀਤਾ ਜਾਵੇਗਾ। ਦੱਸ ਦਈਏ ਕਿ ਦੋ ਦਿਨ ਪਹਿਲਾਂ ਕਈ ਥਾਂ 'ਤੇ ਸਰਪੰਚ ਦੀ ਮਿਲੀਭੁਗਤ ਨਾਲ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਜਿਨ੍ਹਾਂ ਕੋਲ ਜ਼ਮੀਨ ਹੀ ਨਹੀਂ ਸੀ। ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੇ ਫਾਰਮ ਪੋਰਟਲ ‘ਤੇ ਅਪਲੋਡ ਕਰਨੇ ਸੀ, ਪਰ ਕੁਝ ਅਜਿਹੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਸੀ ਕਿ ਸੁਸਾਇਟੀਆਂ ਦੇ ਕੈਫੇ ਮਾਲਕਾਂ ਨੂੰ ਆਪਣੇ ਪਾਸਵਰਡ ਦੇ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਕਰਕੇ ਦੋ ਦਿਨ ‘ਚ ਹੀ ਸਰਕਾਰ ਨੂੰ ਪੋਰਟਲ ਬੰਦ ਕਰਕੇ ਮੁਆਵਜ਼ਾ ਦੇਣ ਦਾ ਕੰਮ ਰੋਕਣਾ ਪਿਆ। ਹੁਣ ਦੋ ਦਿਨ ਦੀ ਮੁਸ਼ੱਕਤ ਤੋਂ ਬਾਅਦ ਇੱਕ ਵਾਰ ਫੇਰ ਸਰਕਾਰ ਨੇ ਨਿਯਮਾਂ ‘ਚ ਬਦਲਾਅ ਕਰਕੇ ਪੋਰਟਲ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਖੇਤੀ ਵਿਭਾਗ ਦੇ ਸੂਤਰਾਂ ਮੁਤਾਬਕ ਮੰਗਲਵਾਰ ਤੋਂ ਪੋਰਟਲ ਫੇਰ ਤੋਂ ਖੁੱਲ੍ਹ ਜਾਵੇਗਾ ਤੇ ਕਿਸਾਨ ਆਪਣੇ ਬਿਨੈ ਇਸ ‘ਤੇ ਅਪਲੋਡ ਕਰ ਸਕਦੇ ਹਨ। ਕਿਸਾਨਾਂ ਦੇ ਫਾਰਮਾਂ ‘ਤੇ ਹੁਣ ਸਬੰਧਤ ਪਿੰਡ ਦੇ ਸਰਪੰਚ ਤੋਂ ਇਲਾਵਾ ਪੰਚਾਇਤ ਸਕੱਤਰ ਦੇ ਵੀ ਦਸਤਖ਼ਤ ਹੋਣਗੇ ਜੋ ਸਾਰੇ ਫਾਰਮਾਂ ਨੂੰ ਸਕੱਤਰ ਕੋਆਰਪਰੇਟਿਵ ਮਹਿਕਮੇ ਕੋਲ ਆਨਲਾਈਨ ਡੇਟਾ ਅਪਲੋਡ ਲਈ ਭੇਜੇਗਾ। ਪੰਚਾਇਤ ਸਕੱਤਰਾਂ ਨੂੰ ਪਿੰਡ ‘ਚ ਪਰਾਲੀ ਸਾੜਨ ਦੀ ਘਟਨਾਵਾਂ ਦਾ ਵੀ ਪੂਰਾ ਰਿਕਾਰਡ ਰੱਖਣਾ ਪਵੇਗਾ ਤਾਂ ਜੋ ਇਸ ਨੂੰ ਐਸਡੀਐਮ ਤੇ ਡੀਸੀ ਵੇਖਣਾ ਚਾਹੁਣ ਤਾਂ ਵੇਖ ਲੈਣ। ਖੇਤੀਬਾੜੀ ਸੱਕਤਰਾਂ ਦੇ ਪੱਖ ਤੋਂ ਭੇਜੇ ਗਏ ਰਿਕਾਰਡ, ਸਕੈਨ ਕੀਤੇ ਫਾਰਮ ਜਿਸ ਨੂੰ ਸਰਕਾਰੀ ਸੁਸਾਇਟੀਆਂ ਅਪਲੋਡ ਕਰਨਗੀਆਂ, ਉਨ੍ਹਾਂ ਨੂੰ ਹੁਣ ਸਬੰਧਤ ਖੇਤਰਾਂ ਦੇ ਸਹਿਕਾਰੀ ਰਜਿਸਟਰਾਰ ਵੀ ਅਪਰੂਵ ਕਰਨਗੇ। ਦੂਜੇ ਪਾਸੇ ਇਸ ਰਿਕਾਰਡ ਬਾਰੇ ਵਿਚਾਰ ਵਟਾਂਦਰੇ ਹੁਣ ਪਟਵਾਰੀਆਂ ਦੇ ਨਾਲ-ਨਾਲ ਕਾਨੂੰਨਗੋ, ਤਹਿਸੀਲਦਾਰ ਤੋਂ ਵੀ ਕਰਵਾਈ ਜਾਵੇਗੀ। ਤਹਿਸੀਲਦਾਰ ਤੋਂ ਰਿਪੋਰਟ ਆਉਣ ਮਗਰੋਂ ਬਿਨੈ ਐਸਡੀਐਮ ਦੇ ਲਾਗਇਨ 'ਚ ਸਬਮਿਟ ਕੀਤੇ ਜਾਣਗੇ। ਐਸਡੀਐਮ ਰੀਮੋਟ ਸੈਂਸਰਿੰਗ ਰਿਪੋਰਟ ਤੇ ਪੰਜਾਬ ਪ੍ਰਸਾਰਨ ਕੰਟਰੋਲ ਬੋਰਡ ਦੀ ਜਾਂਚੀ ਰਿਪੋਰਟ ਅਪਰੂਵ ਲਈ ਡੀਸੀ ਨੂੰ ਭੇਜੀ ਜੀਵੇਗੀ। ਡੀਸੀ ਮੁਆਵਜ਼ਾ ਦਵਾਉਣ ਲਈ ਉਨ੍ਹਾਂ ਕਾਰਜਾਂ ਨੂੰ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਕੋਲ ਭੇਜੇਗਾ। ਡਾਇਰੈਕਟਰ ਪਾਸ ਹੋਏ ਕੇਸਾਂ ਨੂੰ ਸਬੰਧਤ ਬੈਂਕਾਂ ਨੂੰ ਭੇਜੇਗਾ ਤਾਂ ਜੋ ਪੈਸੇ ਕਿਸਾਨਾਂ ਦੇ ਖਾਤਿਆਂ 'ਚ ਜਾ ਸਕਣ। ਜੇਕਰ ਕੋਈ ਪੇਮੈਂਟ ਨਹੀਂ ਹੁੰਦੀ ਤਾਂ ਇਹ ਵਾਪਸ ਐਸਡੀਐਮ ਕੋਲ ਚਲੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget