Punjab news: ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਸ DPI (ਸੈਕੇਂਡਰੀ ਸਿੱਖਿਆ) ਦਾ ਨਾਮ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਸ DPI ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੇਂਡਰੀ) ਦੇ ਰੂਪ ਵਿੱਚ ਹੋਵੇਗੀ।
ਕੈਬਨਿਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ
ਇਸ ਤੋਂ ਇਲਾਵਾ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ। ਕੈਬਨਿਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ ਸਿੱਖਿਆ ਵਿਭਾਗ ਦੀਆਂ ਉੱਚ ਅਸਾਮੀਆਂ ਦੇ ਨਾਂ ਵੀ ਬਦਲ ਦਿੱਤੇ ਗਏ ਹਨ। ਡਾਇਰੈਕਟਰ ਡੀਪੀਆਈ ਨੂੰ ਹੁਣ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਅਤੇ (ਐਲੀਮੈਂਟਰੀ) ਵਜੋਂ ਸੰਬੋਧਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਕੈਬਨਿਟ ਨੇ 21 ਫਰਵਰੀ, 2023 ਨੂੰ ਹੋਈ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਸੀ।
ਇਹ ਵੀ ਪੜ੍ਹੋ: Ludhiana news: STF ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ