ਮੌਨਸੂਨ 'ਚ ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਦੀ ਫੁੱਲ ਤਿਆਰੀ, ਮੰਤਰੀ ਦਾ ਦਾਅਵਾ
ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰ ਲਈ ਹੈ। ਸੂਬੇ ਵਿੱਚ ਹੜਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡ੍ਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ।
ਚੰਡੀਗੜ੍ਹ: ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰ ਲਈ ਹੈ। ਸੂਬੇ ਵਿੱਚ ਹੜਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡ੍ਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡ੍ਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ। ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ। ਇਨ੍ਹਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡ੍ਰੇਨਾਂ ਦੀ ਸਫ਼ਾਈ ਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਕਿਹਾ,
ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਜਲ ਸਰੋਤ ਵਿਭਾਗ ਵੱਲੋਂ ਹੜਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ