Punjab News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿੱਤੀ ਸਾਲ 2022-23 ਦੌਰਾਨ 9000 ਕਰੋੜ ਦਾ ਮਾਲੀਆ ਪੰਜਾਬ ਦੇ ਖਜ਼ਾਨੇ 'ਚ ਪਹੁੰਚਿਆ ਹੈ। 


ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਵੱਲ ਲਗਾਤਾਰ ਕਦਮ ਵਧਾ ਰਹੇ ਹਾਂ। ਇਸੇ ਲੜੀ ਤਹਿਤ 6317 FIR ਦਰਜ ਕੀਤੀਆਂ ਗਈਆਂ, 6114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।








ਮੰਤਰੀ ਚੀਮਾ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ 4 ਸਾਲ ਬਾਅਦ ਕਰਨੇ ਸਨ, ਉਹ ਕੰਮ 'ਆਪ' ਸਰਕਾਰ ਨੇ ਸ਼ੁਰੂ ਤੋਂ ਹੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ 26 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਮਨਜ਼ੂਰੀ ਦਿੱਤੀ ਗਈ ਸੀ। ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਲਾਗੂ ਕੀਤਾ। ਇਸ ਤੋਂ ਇਲਾਵਾ 500 ਮੁਹੱਲਾ ਕਲੀਨਿਕ ਖੋਲ੍ਹੇ ਗਏ। ਇੱਥੇ 10.5 ਲੱਖ ਤੋਂ ਵੱਧ ਲੋਕਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ 1.25 ਲੱਖ ਤੋਂ ਵੱਧ ਮੁਫਤ ਮੈਡੀਕਲ ਟੈਸਟ ਕੀਤੇ ਗਏ ਹਨ।


ਆਪ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ 'ਤੇ ਕੀਤੀ ਕਾਰਵਾਈ


ਮੰਤਰੀ ਚੀਮਾ ਨੇ ਕਿਹਾ ਕਿ 'ਆਪ' ਨੇ ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਹੈ। ਭਾਵੇਂ ਸਿਆਸਤਦਾਨ, ਮੰਤਰੀ ਜਾਂ ਵਪਾਰੀ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਸਲਾਖਾਂ ਪਿੱਛੇ ਹਨ। ਪੰਜਾਬ ਵਿੱਚ ਮਾਫੀਆ ਰਾਜ ਖਤਮ ਹੋ ਗਿਆ। ਪੰਜਾਬ ਦੇ ਕਰੀਬ 14 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਹਾ ਕਿ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਪੰਜਾਬ ਵਿੱਚ ਚੰਗੀ ਸਿੱਖਿਆ ਪ੍ਰਣਾਲੀ ਲਈ ਸਕੂਲ ਆਫ਼ ਐਮੀਨੈਂਸ ਅਤੇ ਅਧਿਆਪਕਾਂ ਨੂੰ ਸਿਖਲਾਈ 'ਤੇ ਭੇਜਿਆ ਜਾ ਰਿਹਾ ਹੈ।