Punjab News: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ।

ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਹਿਣੀ ਨਾਲੋਂ ਕਰਨੀ ਕਿਤੇ ਜ਼ਿਆਦਾ ਮਹੱਤਵ ਰੱਖਦੀ ਹੈ ਅਤੇ ਬੋਰਡ ਨੇ ਆਪਣੇ ਕਾਰਜਾਂ ਸਦਕਾ ਇਸ ਨੂੰ ਸਾਬਤ ਕਰ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਘੱਗਰ ਪੁਲ ਡੇਰਾਬੱਸੀ ਵਿਖੇ ਅਣਅਧਿਕਾਰਤ ਡੰਪ ਪੁਆਇੰਟ ਤੋਂ ਠੋਸ ਰਹਿੰਦ-ਖੂੰਹਦ ਦੀਆਂ ਦੋ ਟਰਾਲੀਆਂ ਚੁੱਕਵਾਈਆਂ ਗਈਆਂ। ਇਹ ਕਾਰਜ ਨੂੰ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਨਗਰ ਨਿਗਮ ਡੇਰਾਬੱਸੀ ਦੇ ਸਟਾਫ਼ ਨੂੰ ਜੂਟ ਦੇ ਥੈਲੇ ਵੰਡ ਕੇ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਰੋਕਣ ਲਈ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਗਿਆ।

ਜ਼ਿਕਰਯੋਗ ਹੈ ਕਿ ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਹਰ ਸਾਲ 14 ਮਾਰਚ ਨੂੰ ਮਨਾਇਆ ਜਾਂਦਾ ਹੈ,ਜੋ ਦਰਿਆਵਾਂ ਨੂੰ ਬਚਾਉਣ, ਸਾਂਭ-ਸੰਭਾਲ ਕਰਨ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਮਰਪਿਤ ਹੈ। ਇਹ ਦਿਵਸ ਨਦੀ ਪ੍ਰਬੰਧਨ, ਨਦੀ ਪ੍ਰਦੂਸ਼ਣ ਅਤੇ ਨਦੀ ਸੰਭਾਲ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨ ਅਤੇ ਰੱਖਿਆ ਲਈ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼



 


 


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ