(Source: ECI/ABP News/ABP Majha)
Kotkapura Firing cases ਦੀ ਜਾਂਚ ਲਈ ਬਣੀ ਨਵੀਂ SIT, ਪੰਜਾਬ ਸਰਕਾਰ ਨੇ ਕੀਤੀ ਗਠਿਤ
new SIT to probe on Kotkapura Firing cases: ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਐਸਆਈਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਅੰਦਰੂਨੀ ਜਾਂ ਬਾਹਰੀ, ਜਾਂਚ ਵਿਚ ਕਿਸੇ ਵਿੱਚ ਤਰ੍ਹਾਂ ਦੀ ਦਖਲ ਨਹੀਂ ਦਿੱਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਮਗਰੋਂ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਇੱਕ ਨਵੀਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰਦਿਆਂ ਇਸ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਆਦੇਸ਼ਾਂ ਮੁਤਾਬਕ ਇਹ ਐਸਆਈਟੀ ਤਰਜੀਹੀ ਤੌਰ 'ਤੇ ਛੇ ਮਹੀਨਿਆਂ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐਸਆਈਟੀ ਵਿੱਚ ਏਡੀਜੀਪੀ / ਵਿਜੀਲੈਂਸ ਬਿਊਰੋ ਐਲਕੇ ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸੁਰਜੀਤ ਸਿੰਘ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਦਰਜ ਦੋ ਐਫਆਈਆਰਜ਼ (ਮਿਤੀ 14 ਅਕਤੂਬਰ, 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ।
ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਐਸਆਈਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਅੰਦਰੂਨੀ ਜਾਂ ਬਾਹਰੀ, ਜਾਂਚ ਵਿਚ ਕਿਸੇ ਵਿੱਚ ਤਰ੍ਹਾਂ ਦੀ ਦਖਲ ਨਹੀਂ ਦਿੱਤੀ ਜਾਵੇਗੀ।
ਆਦੇਸ਼ ਵਿਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਐਸਆਈਟੀ ਸਾਂਝੇ ਤੌਰ 'ਤੇ ਕੰਮ ਕਰੇਗੀ, ਅਤੇ ਇਸਦੇ ਸਾਰੇ ਮੈਂਬਰ ਤਫ਼ਤੀਸ਼ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ 'ਤੇ ਆਪਣੇ ਦਸਤਖਤ ਕਰਨਗੇ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਐਸਆਈਟੀ ਦੇ ਮੈਂਬਰਾਂ ਨੂੰ ਵੀ ਜਾਂਚ ਅਧਿਕਾਰੀ ਗਵਾਹ ਵਜੋਂ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ।
ਜਾਰੀ ਹੁਕਮਾਂ ਮੁਤਾਬਕ ਐਸਆਈਟੀ ਜਾਂਚ ਸਬੰਧੀ ਕਿਸੇ ਵੀ ਸੂਬਾ ਕਾਰਜਕਾਰੀ ਜਾਂ ਪੁਲਿਸ ਅਥਾਰਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਕਾਨੂੰਨ ਮੁਤਾਬਕ ਸਿਰਫ ਸਬੰਧਤ ਮੈਜਿਸਟਰੇਟ ਨੂੰ ਹੀ ਰਿਪੋਰਟ ਕਰੇਗੀ। ਐਸਆਈਟੀ ਦੇ ਮੈਂਬਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜਾਂਚ ਦੇ ਕਿਸੇ ਵੀ ਹਿੱਸੇ ਨੂੰ ਲੀਕ ਨਾ ਕਰਨ ਅਤੇ ਜਾਂਚ ਦੇ ਵੱਖ-ਵੱਖ ਪਹਿਲੂਆਂ ਬਾਰੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕਰਨ।
ਇਸ ਤੋਂ ਇਲਾਵਾ ਐਸਆਈਟੀ ਦੇ ਮੈਂਬਰ ਚੱਲ ਰਹੇ ਜਾਂਚਾਂ ਬਾਰੇ ਕਿਸੇ ਦੁਆਰਾ ਪ੍ਰਗਟ ਕੀਤੇ ਕਿਸੇ ਸ਼ੱਕ ਜਾਂ ਰਾਏ ਦਾ ਸਿੱਧਾ ਜਾਂ ਅਸਿੱਧੇ ਤੌਰ 'ਤੇ ਜਵਾਬ ਨਹੀਂ ਦੇਣਗੇ। ਬੁਲਾਰੇ ਨੇ ਇਹ ਵੀ ਕਿਹਾ ਕਿ ਐਸਆਈਟੀ ਨੂੰ ਜਾਂਚ ਦੇ ਉਦੇਸ਼ ਨਾਲ ਦੂਜੇ ਵਿਅਕਤੀਆਂ ਅਤੇ ਮਾਹਰਾਂ ਦੀ ਮਦਦ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab Police Transfer: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 2 ਆਈਜੀ ਸਮੇਤ ਇੱਕ ਡੀਆਈਜੀ ਦਾ ਤਬਾਦਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin