ਚੰਡੀਗੜ੍ਹ: ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
164 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਬੋਲੇ ਸੀਐਮ ਭਗਵੰਤ ਮਾਨ, ਉਨ੍ਹਾਂ ਅਧਿਆਪਕਾਂ ਨੂੰ ਪੱਕੇ ਕੀਤਾ ਜਿਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਪੱਗਾਂ ਢਹਿੰਦੀਆਂ ਸੀ, ਡੰਡੇ ਪੈਂਦੇ ਸੀ, ਚੁੰਨੀਆਂ ਲਹਿੰਦੀਆਂ ਸੀ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੈੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਤਾਂ ਕਿ ਰਾਸ਼ਨ ਲੋੜਵੰਦਾਂ ਤੱਕ ਸਹੀ ਤਰੀਕੇ ਨਾਲ ਪਹੁੰਚਦਾ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਰਾਸ਼ਨ ਕਾਰਡ ਬਣਵਾਏ ਗਏ ਹਨ ਪਰ ਇਸ ਦਾ ਫਾਇਦਾ ਗਰੀਬਾਂ ਦੀ ਬਜਾਏ ਅਮੀਰ ਲੋਕਾਂ ਵੱਲੋਂ ਵੀ ਚੁੱਕਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੇ ਕਾਰਡਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਤੇ ਨਕਲੀ ਕਾਰਡ ਬਣਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਯਾਦ ਰਹੇ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ। ਇੱਕ ਵਿਅਕਤੀ ਮਰਸਡੀਜ਼ ਕਾਰ ਤੋਂ ਉੱਤਰਿਆ ਤੇ ਗਰੀਬਾਂ ਲਈ ਆਈ ਦੋ ਰੁਪਏ ਕਿਲੋ ਕਣਕ ਲੈ ਲਈ। ਮਰਸਡੀਜ਼ 'ਚ ਆਏ ਵਿਅਕਤੀ ਨੂੰ ਦੇਖ ਕੇ ਲੋਕ ਦੰਗ ਰਹਿ ਗਏ। ਹਾਲਾਂਕਿ ਜਦੋਂ ਲੋਕਾਂ ਨੇ ਉਕਤ ਵਿਅਕਤੀ ਨੂੰ ਪੁੱਛਿਆ ਕਿ ਉਹ ਲਗਜ਼ਰੀ ਕਾਰ 'ਚ ਹੈ, ਉਹ ਗਰੀਬ ਕਿਵੇਂ ਹੋ ਸਕਦਾ ਹੈ। ਇਸ ‘ਤੇ ਸਰਕਾਰ ਵਿੱਲੋਂ ਅਧਿਕਾਰੀਆਂ ਨੂੰ ਨਕਲੀ ਕਾਰਡ ਬਣਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਨ ਦੇ ਆਦੇਸ਼ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।