Punjab news: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਪੰਜਾਬ ਸਰਕਾਰ ਮਦਦ ਕਰੇਗੀ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਪ੍ਰਤੀ ਏਕੜ 1500 ਰੁਪਏ ਦੀ ਸਹਾਇਤਾ ਦੇਵੇਗੀ । 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਸੀਐੱਮ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਹੈ।
Breaking: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ ਸਰਕਾਰ
abp sanjha
Updated at:
30 Apr 2022 03:11 PM (IST)
Edited By: sanjhadigital
ਪੰਜਾਬ ਸਰਕਾਰ ਦਾ ਵੱਡਾ ਫੈਸਲਾ। ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ
ਝੋਨੇ ਦੀ ਸਿੱਧੀ ਬਿਜਾਈ