ਬ੍ਰੇਕਿੰਗ ਨਿਊਜ਼: ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ, 15 ਅਗਸਤ ਨੂੰ ਮੁਹੱਲਾ ਕਲੀਨਕਾਂ ਦੀ ਸ਼ੁਰੂਆਤ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ 'ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਕ ਸ਼ੁਰੂ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆ ਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...ਦਿੱਲੀ ਦੀ ਤਰਜ ‘ਤੇ ਪੰਜਾਬ 'ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ
— Bhagwant Mann (@BhagwantMann) May 20, 2022
ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ pic.twitter.com/sgFV7jJacv
ਸੀਐਮ ਭਗਵੰਤ ਮਾਨ ਵੱਲੋਂ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨਐਫਐਸਏ ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।