ਪੜਚੋਲ ਕਰੋ
Advertisement
ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਕੀਮ ਨੂੰ ਇੱਕ ਸਾਲ ਲਈ ਵਧਾਉਣ ਦਾ ਫੈਸਲਾ, ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਦੇ ਮੁਲਾਜ਼ਮਾਂ ਨੂੰ ਮਿਲੇਗਾ ਫਾਇਦਾ
ਮੰਤਰੀ ਮੰਡਲ ਵੱਲੋਂ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ 20 ਅਗਸਤ 2020 ਤੋਂ 19 ਅਗਸਤ 2021 ਤੱਕ ਵਧਾਉਣ ਦੀ ਅਗਲੀ ਨੀਤੀ ਯੋਜਨਾ ਨੂੰ ਟੈਂਡਰਡ ਪ੍ਰੀਮੀਅਮ 1100 ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ 'ਤੇ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਚੰਡੀਗੜ੍ਹ: ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇੱਕ ਸਾਲ ਲਈ ਵਧਾਉਂਦਿਆਂ ਪੰਜਾਬ ਵਜ਼ਾਰਤ ਵੱਲੋਂ ਬੁੱਧਵਾਰ ਨੂੰ ਸੂਬਾ ਸਰਕਾਰ ਦੇ ਕਰਮਚਾਰੀਆਂ/ਪੈਨਸ਼ਨਰਾਂ ਅਤੇ ਪ੍ਰਾਈਵੇਟ ਖੇਤਰ/ਬੋਰਡ ਤੇ ਕਾਰਪੋਰੇਸ਼ਨਾਂ ਸਣੇ ਗੈਰ ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਕਿਹਾ ਗਿਆ ਹੈ ਕਿ ਇਸ ਸਕੀਮ ਦੇ ਘੇਰੇ ਵਿੱਚ ਨਵੇਂ ਵਰਗਾਂ ਨੂੰ ਸ਼ਾਮਲ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰੇ ਜਿਸ ਨਾਲ 42.27 ਲੱਖ ਗਰੀਬ ਤੇ ਹੋਰ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ। ਮੰਤਰੀ ਮੰਡਲ ਦੇ ਫੈਸਲੇ ਮਤਾਬਕ ਸਕੀਮ ਹੁਣ 20 ਅਗਸਤ 2020 ਤੋਂ 19 ਅਗਸਤ 2021 ਤੱਕ ਵਧਾ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਬੁਲਾਰੇ ਨੇ ਦੱਸਿਆ ਕਿ ਇਸ ਵੇਲੇ ਸਕੀਮ ਅਧੀਨ 42.27 ਲੱਖ ਪਰਿਵਾਰ ਕਵਰ ਕੀਤੇ ਗਏ ਹਨ ਜਦੋਂ ਕਿ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਅਨੁਸਾਰ 14.86 ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਗਈ ਹੈ। ਬਾਕੀ ਬਚਦੇ 16.30 ਲੱਖ ਪਰਿਵਾਰ ਸਮਾਰਟ ਰਾਸ਼ਨ ਕਾਰਡ ਧਾਰਕ ਅਤੇ 11.30 ਲੱਖ ਜੇ.ਫਾਰਮ ਧਾਰਕ ਕਿਸਾਨ, ਤੋਲ ਪਰਚੀ ਵਾਲੇ ਗੰਨਾ ਕਾਸ਼ਤਕਾਰ, ਉਸਾਰੀ ਕਿਰਤੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਛੋਟੇ ਵਪਾਰੀਆਂ ਦੇ ਪਰਿਵਾਰ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
Advertisement