ਪੜਚੋਲ ਕਰੋ

Punjab Government Decisions: ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼

ਚੰਡੀਗੜ੍ਹ: ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ 'ਚ ਕਿਹਾ ਕਿ..

ਚੰਡੀਗੜ੍ਹ: ਸੂਬੇ ਨੂੰ ਨਸ਼ਾ ਮੁਕਤ ਕਰਨ ਵੱਲ ਵੱਡੀ ਪਹਿਲ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਲਹਿਜ਼ੇ 'ਚ ਕਿਹਾ ਕਿ ਇਨ੍ਹਾਂ ਕੇਂਦਰਾਂ ਤੋਂ ਮਿਲਦੀਆਂ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਊਣਤਾਈਆਂ ਵਾਲੇ ਕੇਂਦਰਾਂ ਦਾ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੁਰਾਣਾ ਸਮਾਂ ਨਿਕਲ ਚੁੱਕਾ ਹੈ ਜਦੋਂ ਨਸ਼ਾ ਬੰਦ ਕਰਨ ਦੇ ਸਿਰਫ਼ ਦਮਗਜੇ ਮਾਰੇ ਜਾਂਦੇ ਸਨ। ਹੁਣ ਜੋ ਕਿਹਾ ਜਾਵੇਗਾ, ਉਹ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਨਸ਼ੇ ਦੇ ਧੰਦੇ ਵਿੱਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਵਿਅਕਤੀਆਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।"

ਡਾ. ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ 186 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚਲ ਰਹੇ ਹਨ ਅਤੇ ਉਨ੍ਹਾਂ ਨੂੰ ਕਈ ਕੇਂਦਰਾਂ ਵਿੱਚ ਦਵਾਈਆਂ ਦੀ ਦੁਰਵਰਤੋਂ ਦੀਆਂ ਨਿਰੰਤਰ ਖ਼ਬਰਾਂ ਮਿਲ ਰਹੀਆਂ ਹਨ। ਉਨ੍ਹਾਂ ਸਿੱੱਧੇ ਤੌਰ 'ਤੇ ਕਿਹਾ, "ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਬਾਜ਼ ਆਉਣ। ਨਹੀਂ ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।" ਇਸ ਦੇ ਨਾਲ-ਨਾਲ ਸਿਹਤ ਮੰਤਰੀ ਨੇ ਸਮੂਹ ਕੈਮਿਸਟਾਂ ਨੂੰ ਪੂਰਣ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਲੈਣ ਵਾਲੇ ਵਿਅਕਤੀਆਂ ਨੂੰ ਸਿਰਫ਼ ਡਾਕਟਰ ਦੀ ਪਰਚੀ ਵੇਖਣ ਉਪਰੰਤ ਹੀ ਦਵਾਈਆਂ ਦੇਣ।

ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਦੇ ਰੁਝਾਨ ਨੂੰ ਸਖ਼ਤੀ ਨਾਲ ਲੈਂਦਿਆਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਉੱਡਣ ਦਸਤੇ ਐਕਟਿਵ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਮਿਲਾਵਟੀ ਵਸਤਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਨਾਲ ਬਣੀਆਂ ਵਸਤਾਂ ਜਿਵੇਂ ਘਿਉ, ਪਨੀਰ ਤੇ ਮਠਿਆਈਆਂ ਆਦਿ ਵਿੱਚ ਮਿਲਾਵਟ ਕਰਨ ਅਤੇ ਫਲਾਂ ਨੂੰ ਗ਼ੈਰ-ਕੁਦਰਤੀ ਤਰੀਕੇ ਨਾਲ ਪਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਇਸੇ ਤਰ੍ਹਾਂ ਸਿਹਤ ਮੰਤਰੀ ਨੇ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਅਥਾਹ ਸਹਿਯੋਗ ਦੇ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ, ਉਸੇ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਅਤੇ ਜਿੱਥੇ ਵੀ ਨਸ਼ਾ ਵਿਕਦਾ ਵੇਖਣ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਐਮ.ਡੀ.-ਐਨ.ਐਚ.ਐਮ-ਕਮ-ਕਮਿਸ਼ਨਰ ਫ਼ੂਡ ਤੇ ਡਰੱਗ ਐਡਮਿਨੀਸਟ੍ਰੇਸ਼ਨ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਸ੍ਰੀ ਸੰਜੀਵ ਗਰਗ ਜੁਆਇੰਟ ਕਮਿਸ਼ਨਰ ਡਰੱਗਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਦਿਲਜੀਤ ਦਾ ਸ਼ੋਅ ਸਜਿਆ ਪੱਗਾਂ ਨਾਲ , ਵੇਖੋ ਤਾਂ ਸਹੀ ਦੋਸਾਂਝਵਾਲੇ ਦਾ ਕਮਾਲਲੁਧਿਆਣਾ ਸ਼ੋਅ ਵਿੱਚ ਦਿਲਜੀਤ ਗੱਜ ਕੇ ਬੋਲੇ , ਪੰਜਾਬੀ ਆਏ ਗਏ ਓਏਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget