Punjab News :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।


 


 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।
  

 

  ਦੱਸ ਦਈਏ ਕਿ ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਰਹਿੰਦਾ ਹੈ। ਇਸ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੀਆਂ ਹਨ। ਸ਼ਰਧਾਲੂ ਪਵਿੱਤਰ ਸਰੋਵਰ ’ਚ ਇਸਨਾਨ ਕਰਦੇ ਹਨ ਅਤੇ ਨਾਲ ਹੀ ਸ਼ਰਧਾਲੂ ਗੁਰਬਾਣੀ ਦਾ ਆਨੰਦ ਮਾਣਦੇ ਹਨ।

 




ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ 2022 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਪੁਰਬ ਮੌਕੇ ਮਿਤੀ 11 ਅਕਤੂਬਰ 2022 (ਮੰਗਲਵਾਰ) ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।