ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ

ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪਰਾਲੀ ਜਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪ੍ਰਿੰਟ ਲਾਗੂ ਕਰਨ ਲਈ ਵਿਚਾਰ ਵਟਾਂਦਰਾ ਕੀਤਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਨੂੰ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। 

ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ 'ਤੇ ਕੰਮ ਕਰਨ ਦਾ ਸੱਦਾ ਦਿੱਤਾ। ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ।

ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਲਈ ਕਿਹਾ।

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐਨ.ਐਸ.ਐਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਅੰਤ ਵਿੱਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਵਰਤੋਂ ਛੋਟੇ ਕਿਸਾਨ ਮੁਫ਼ਤ ਵਿੱਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ 'ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਏ.ਸੀ.ਐਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਹਾਜ਼ਰ ਸਨ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget