ਪੜਚੋਲ ਕਰੋ

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਅਗਲੇ ਮਹੀਨੇ ਤੋਂ ਖਾਤਿਆਂ 'ਚ ਆਏਗਾ ਮੋਟਾ ਗੱਫਾ

ਨਵਾਂ ਤਨਖਾਹ ਸਕੇਲ (6 ਵਾਂ ਤਨਖਾਹ ਕਮਿਸ਼ਨ) 1 ਜੁਲਾਈ 2021 ਤੋਂ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਇਸ ਨਾਲ, ਲੱਖਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਗੁਆਂਢੀ ਰਾਜ ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਤੋਂ ਵੱਧ ਹੋ ਜਾਵੇਗੀ।

ਚੰਡੀਗੜ੍ਹ: Sixth Pay Commission: ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ 7 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਦੇ ਜੁਲਾਈ ਵਿੱਚ ਬੱਲੇ-ਬੱਲੇ ਹੋਵੇਗੀ ਕਿਉਂਕਿ ਉਨ੍ਹਾਂ ਦੀ ਤਨਖਾਹ ਵਿੱਚ 3 ਗੁਣਾ ਤੱਕ ਵਾਧਾ ਹੋਵੇਗਾ। ਹੁਣ ਉਨ੍ਹਾਂ ਦੀ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧ ਕੇ 18000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ। ਭਾਵ ਹੁਣ ਉਨ੍ਹਾਂ ਨੂੰ ਕੇਂਦਰੀ ਕਰਮਚਾਰੀਆਂ ਦੇ 7ਵੇਂ ਤਨਖਾਹ ਮੈਟ੍ਰਿਕਸ ਦੇ ਬਰਾਬਰ ਤਨਖਾਹ ਵੀ ਮਿਲੇਗੀ। ਪੰਜਾਬ ਦੇ 5.4 ਲੱਖ ਕਰਮਚਾਰੀਆਂ ਨੂੰ ਜੁਲਾਈ ਤੋਂ ਹੀ ਨਵਾਂ ਤਨਖਾਹ ਸਕੇਲ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵੀ ਇਸ ਨੂੰ ਲਾਗੂ ਕਰੇਗਾ।

6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮਗਰੋਂ ਪੰਜਾਬ ਸਰਕਾਰ ਨੇ ਤਨਖਾਹ ਸਕੇਲ ਵਿੱਚ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨੂੰ 1 ਜੁਲਾਈ, 2021 ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਕਮਿਸ਼ਨ ਦੀਆਂ ਬਹੁਤੀਆਂ ਸਿਫ਼ਾਰਸ਼ਾਂ ਨੂੰ ਵੀ ਮੰਨ ਲਿਆ ਹੈ।

ਪੰਜਾਬ ਸਰਕਾਰ ਨੇ ਕਿਹੜੀਆਂ ਸਿਫਾਰਸ਼ਾਂ ਸਵੀਕਾਰੀਆਂ?

·        5.4 ਲੱਖ ਸਰਕਾਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 2.59 ਗੁਣਾ ਵਧੀ ਹੈ।
·        ਇੰਝ ਉਨ੍ਹਾਂ ਦੀ ਘੱਟੋ-ਘੱਟ ਤਨਖਾਹ 6950 ਰੁਪਏ ਤੋਂ ਵਧ ਕੇ 18000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ
·        ਪੈਨਸ਼ਨਰਾਂ ਨੂੰ ਵੀ ਇਸਦਾ ਲਾਭ ਮਿਲੇਗਾ। 1 ਜੁਲਾਈ ਤੋਂ ਪੈਨਸ਼ਨ ਵਿੱਚ ਵੀ ਵਾਧਾ ਹੋਵੇਗਾ।
·        ਕਮਿਊਟੇਸ਼ਨ ਆਫ਼ ਪੈਨਸ਼ਨ (Commutation of Pension) ਦੀ ਬਹਾਲੀ 1 ਜੁਲਾਈ 2021 ਤੋਂ ਵਿਚਾਰੀ ਗਈ ਹੈ, ਇਸ ਨੂੰ 40% ਰੱਖਿਆ ਗਿਆ ਹੈ।
·        ਡੈਥ-ਕਮ-ਰਿਟਾਇਰਮੈਂਟ ਗ੍ਰੈਚਿਊਟੀ (ਡੀਸੀਆਰਜੀ  DCRG) ਨੂੰ ਵੀ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤਾ ਗਿਆ ਹੈ।

·        ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਮਾਤਰਾ ਨੂੰ ਵੀ ਵਧਾ ਕੇ ਦੁਗਣਾ ਕਰ ਦਿੱਤਾ ਗਿਆ ਹੈ।

·        ਨਵੀਂ ਪੈਨਸ਼ਨ ਸਕੀਮ ਦੇ ਕਰਮਚਾਰੀ ਵੀ ਇਸ ਵਿੱਚ ਆਉਣਗੇ।

ਪੈਨਸ਼ਨਰਾਂ ਨੂੰ ਕੀ ਲਾਭ ?

·        ਪੈਨਸ਼ਨਰਾਂ ਦੀ ਘੱਟੋ ਘੱਟ ਪੈਨਸ਼ਨ ਹੁਣ 3500 ਰੁਪਏ ਤੋਂ 9000 ਰੁਪਏ ਹੋ ਗਈ ਹੈ

·        ਘੱਟੋ ਘੱਟ ਪਰਿਵਾਰਕ ਪੈਨਸ਼ਨ ਵੀ ਵਧਾ ਕੇ 9000 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ

·        ਨਵੇਂ ਤਨਖਾਹ ਸਕੇਲ ਵਿਚ ਤਲਾਕਸ਼ੁਦਾ/ਵਿਧਵਾ ਧੀ ਨੂੰ ਪਰਿਵਾਰਕ ਪੈਨਸ਼ਨ ਦੇਣ ਦੀ ਵੀ ਗੱਲ ਕੀਤੀ ਜਾ ਰਹੀ ਹੈ

·        ਇਸ ਨੂੰ ਵਧਾ ਕੇ 9000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ + ਮਹਿੰਗਾਈ ਭੱਤਾ

ਨਵਾਂ ਤਨਖਾਹ ਸਕੇਲ (6 ਵਾਂ ਤਨਖਾਹ ਕਮਿਸ਼ਨ) 1 ਜੁਲਾਈ 2021 ਤੋਂ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਇਸ ਨਾਲ, ਲੱਖਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਗੁਆਂਢੀ ਰਾਜ ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਤੋਂ ਵੱਧ ਹੋ ਜਾਵੇਗੀ।

ਪੰਜਾਬ ਸਰਕਾਰ ਅਨੁਸਾਰ ਸਰਕਾਰੀ ਕਰਮਚਾਰੀਆਂ ਨੂੰ 1 ਜਨਵਰੀ, 2016 ਤੋਂ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਨਾਲ ਸਰਕਾਰ 'ਤੇ 13,800 ਕਰੋੜ ਰੁਪਏ ਦਾ ਬੋਝ ਪਏਗਾ। ਹਾਲਾਂਕਿ, ਸਰਕਾਰ ਉਨ੍ਹਾਂ ਨੂੰ 2017 ਤੋਂ ਹੀ 5 ਪ੍ਰਤੀਸ਼ਤ ਦਾ ਅੰਤ੍ਰਿਮ ਵਾਧਾ ਦੇ ਰਹੀ ਹੈ। ਇਸ ਕਾਰਨ ਬਕਾਇਆ ਰਕਮ 2572 ਕਰੋੜ ਰੁਪਏ ਰਹਿ ਜਾਵੇਗੀ। ਸਰਕਾਰ ਆਪਣੇ ਕਰਮਚਾਰੀਆਂ ਨੂੰ ਦੋ ਕਿਸ਼ਤਾਂ ਵਿੱਚ ਬਕਾਇਆ ਅਦਾ ਕਰੇਗੀ। ਪਹਿਲੀ ਕਿਸ਼ਤ ਅਕਤੂਬਰ 2021 ਵਿਚ ਅਤੇ ਦੂਜੀ ਕਿਸ਼ਤ ਜਨਵਰੀ 2022 ਵਿਚ ਦਿੱਤੀ ਜਾਵੇਗੀ।

ਪੰਜਾਬ ਵਿੱਚ ਨਵੇਂ ਤਨਖਾਹ ਸਕੇਲ ਲਾਗੂ ਹੋਣ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਵੀ ਇਸ ਨੂੰ ਲਾਗੂ ਕਰੇਗੀ। ਹਿਮਾਚਲ ਸਰਕਾਰ ਹੁਣ ਪੰਜਾਬ ਤੋਂ ਰਿਪੋਰਟ ਦੀ ਉਡੀਕ ਕਰ ਰਹੀ ਹੈ। ਹਿਮਾਚਲ ਪ੍ਰਦੇਸ਼ ਵਿਚ ਸ਼ੁਰੂ ਤੋਂ ਹੀ ਪੰਜਾਬ ਦੀ ਪ੍ਰਣਾਲੀ ਦੀ ਪਾਲਣਾ ਕੀਤੀ ਜਾਂਦੀ ਹੈ। ਉਥੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਨਾਲ ਜੁੜੇ ਫੈਸਲੇ ਪੰਜਾਬ ਵਿੱਚ ਲਾਗੂ ਹੋਣ ਤੋਂ ਬਾਅਦ ਅਮਲ ਵਿੱਚ ਆ ਜਾਂਦੇ ਹਨ। ਰਾਜ ਵਿੱਚ 1.91 ਲੱਖ ਸਰਕਾਰੀ ਕਰਮਚਾਰੀ ਹਨ। ਸਰਕਾਰ ਨੂੰ ਨਵੇਂ ਤਨਖਾਹ ਸਕੇਲ ਦੇਣ ਲਈ 10 ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਬਕਾਏ ਅਦਾ ਕਰਨ ਲਈ ਅੱਠ ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੋਵੇਗੀ।

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget