Punjab News :  ਪੰਜਾਬ ਸਰਕਾਰ ਨੇ  ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ।


ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। 


ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ


 

ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ। ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ  ਹੈ।

 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਸੀ ਕਿ ਛੋਟੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। 
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ ਪਰ ਵਧਦੀ ਠੰਢ ਕਾਰਨ ਛੁੱਟੀਆਂ ਦੀ ਸਮਾਂ ਸੀਮਾ 9 ਜਨਵਰੀ ਤੱਕ ਵਧਾ ਦਿੱਤੀ ਗਈ ਸੀ।  ਛੁੱਟੀਆਂ ਤੋਂ ਬਾਅਦ ਸਾਰੇ ਆਂਗਣਵਾੜੀ ਕੇਂਦਰ ਅਤੇ ਰਾਜ ਦੇ ਸਕੂਲ ਆਪਣੇ ਪਹਿਲਾਂ ਨਿਰਧਾਰਤ ਸਮੇਂ 'ਤੇ ਖੋਲ੍ਹੇ ਅਤੇ ਬੰਦ ਕੀਤੇ ਜਾਣਗੇ। ਸੂਬਾ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਫੈਸਲਾ ਕੀਤਾ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।