ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਵਧਾਇਆ, ਹੁਣ ਐਤਵਾਰ ਨੂੰ ਵੀ ਕਾਰਜਸ਼ੀਲ ਰਹਿਣਗੇ ਕੇਂਦਰ
ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।
Punjab Government extended the hours of Seva Kendras and Saanjh Kendras, now the Kendras will also be operational on Sundays
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਸੂਬਾ ਭਰ ਦੇ ਸਾਰੇ 320 ਸੇਵਾ ਕੇਂਦਰਾਂ ਅਤੇ 506 ਸਾਂਝ ਕੇਂਦਰਾਂ ਦਾ ਸਮਾਂ ਵਧਾ ਦਿੱਤਾ ਹੈ ਅਤੇ ਹੁਣ ਇਹ ਕੇਂਦਰ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ। ਇਹ ਲੋਕ ਪੱਖੀ ਫੈਸਲਾ 15 ਅਪ੍ਰੈਲ, 2022 ਨੂੰ ਲਾਗੂ ਹੋ ਜਾਵੇਗਾ।
ਇਸ ਉਪਰਾਲੇ ਨੂੰ ਲੋਕ ਪੱਖੀ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਹੋਰ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ ਸਾਰੇ ਜ਼ਿਲ੍ਹਾ ਹੈੱਡਕੁਆਰਟਰਜ਼, ਸਬ-ਡਵੀਜ਼ਨ ਅਤੇ ਪੁਲੀਸ ਥਾਣਿਆਂ ਦੇ ਪੱਧਰ ਉਤੇ ਸਾਂਝ ਕੇਂਦਰ ਹਨ। ਇੱਕ ਸਰਕਾਰੀ ਬੁਲਾਰੇ ਮੁਤਾਬਕ ਸੂਬੇ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਦਾ ਸਮਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੋ ਘੰਟੇ ਵਧਾ ਦਿੱਤਾ ਗਿਆ ਅਤੇ ਇਹ ਕੇਂਦਰ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਿਹਾ ਕਰਨਗੇ। ਜਦੋਂ ਕਿ ਇਸ ਵੇਲੇ ਇਨ੍ਹਾਂ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।
ਨਾਲ ਹੀ ਸੇਵਾ ਕੇਂਦਰ ਅਤੇ ਸਾਂਝ ਕੇਂਦਰ ਹੁਣ ਹਰੇਕ ਐਤਵਾਰ ਨੂੰ ਵੀ ਕਾਰਜਸ਼ੀਲ ਹੋਣਗੇ ਅਤੇ ਸੂਬੇ ਦੇ ਨਾਗਰਿਕ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਹਾਸਲ ਕਰ ਸਕਣਗੇ।
ਸੂਬੇ ਦੇ ਲੋਕਾਂ ਨੂੰ ਜ਼ਿਲ੍ਹਾ ਪੱਧਰ 'ਤੇ ਸਥਿਤ ਇਨ੍ਹਾਂ ਸਾਂਝ ਅਤੇ ਸੇਵਾ ਕੇਂਦਰਾਂ 'ਤੇ ਹਲਫ਼ਨਾਮੇ ਤੋਂ ਲੈ ਕੇ ਡਰਾਈਵਿੰਗ ਲਾਇਸੈਂਸ ਤੋਂ ਲੈ ਕੇ ਹਰੇਕ ਕਿਰਾਏਦਾਰ ਦੀ ਵੈਰੀਫਿਕੇਸ਼ਨ ਤੱਕ ਦੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਫੈਸਲੇ ਨਾਲ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਕਰਵਾਉਣ ਵਿੱਚ ਰਾਹਤ ਮਿਲੇਗੀ।
ਇਹ ਵੀ ਪੜ੍ਹੋ: Singer Honey Singh: ਸ਼ੋਅ ਦੌਰਾਨ ਯੋ ਯੋ ਹਨੀ ਸਿੰਘ ਨਾਲ ਝੜਪ, FIR ਦਰਜ