Punjab Government Formation Live: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਇੰਝ ਹੋ ਰਹੀਆਂ ਤਿਆਰੀਆਂ, 16 ਨੂੰ ਲੈਣਗੇ ਹਲਫ

Punjab Government Formation: ਦੱਸ ਦਈਏ ਕਿ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਲਈ ਸਥਾਨਕ ਪ੍ਰਸ਼ਾਸਨ ਦੇ ਲੋਕ ਦਿਨ-ਰਾਤ ਲੱਗੇ ਹੋਏ ਹਨ। ਸਮਾਗਮ ਲਈ ਤਿੰਨ ਪੜਾਅ ਬਣਾਏ ਜਾਣਗੇ।

ਏਬੀਪੀ ਸਾਂਝਾ Last Updated: 14 Mar 2022 03:54 PM
ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਅਨਮੋਲ ਰਤਨ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ਸਰਕਾਰ ਬਦਲਣ ਦੇ ਮੱਦੇਨਜ਼ਰ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਸਮਾਗਮ ਲਈ ਪੂਰੀ 125 ਏਕੜ ਜ਼ਮੀਨ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਹੈ। ਇਸ ਸਮਾਗਮ ਵਿੱਚ 3 ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਇਸ ਲਈ ਤਿਆਰੀਆਂ ਵੀ ਉਸੇ ਹਿਸਾਬ ਨਾਲ ਕੀਤੀਆਂ ਜਾ ਰਹੀਆਂ ਹਨ।

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ ਬਦਲੇਗੀ ਰਾਜ ਸਭਾ ਦਾ ਗਣਿਤ

AAP in Punjab: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਇਸ ਨੂੰ ਪੰਜ ਚੋਂ ਚਾਰ ਸੀਟਾਂ ਮਿਲਣਗੀਆਂ। ਜਦਕਿ ਕਾਂਗਰਸ ਕੋਲ ਇੱਕ ਸੀਟ ਹੋਵੇਗੀ। ਹਾਲਾਂਕਿ ਅਕਾਲੀ ਦਲ ਨੂੰ ਇੱਕ ਵੀ ਸੀਟ ਨਹੀਂ ਮਿਲੇਗੀ। ਜੁਲਾਈ ਨੂੰ ਦੋ ਸੀਟਾਂ ਖਾਲੀ ਹੋਣਗੀਆਂ ਪਰ ਉਹ ਦੋਵੇਂ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਜਾਣਗੀਆਂ।

Bhagwant Mann Oath Taking Ceremony: ਐਮਐਲਏ ਬਟਾਲਾ ਅਮਨਸ਼ੇਰ ਸਿੰਘ ਕਲਸੀ ਨੇ ਸਰਕਾਰੀ ਹਸਪਤਾਲ 'ਚ ਮਾਰਿਆ ਅਚਨਚੇਤ ਛਾਪਾ

ਬੇਸ਼ੱਕ ਪੰਜਾਬ ਦੀ ਆਪ ਸਰਕਾਰ ਨੇ ਅਧਿਕਾਰਿਕ ਤੌਰ 'ਤੇ 16 ਮਾਰਚ ਨੂੰ ਸੌਂਹ ਚੁੱਕ ਸਮਾਗਮ ਹੈ ਪਰ ਚੁਣੇ ਗਏ ਆਪ ਦੇ ਨਵੇਂ ਐਮਐਲਏ ਆਪਣੇ ਹਲਕੇ ਚ ਐਕਟਿਵ ਹਨ। ਹੁਣ ਬਟਾਲਾ ਦੇ ਐਮਐਲਏ ਅਮਨਸ਼ੇਰ ਸਿੰਘ ਕਲਸੀ ਵਲੋਂ ਸੋਮਵਾਰ ਨੂੰ ਸਰਕਾਰੀ ਹਸਪਤਾਲ ਬਟਾਲਾ ਚ ਅਚਨਚੇਤ ਛਾਪਾ ਮਾਰੀਆ। ਉੱਥੇ ਹੀ ਐਮਐਲਏ ਅਮਨਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਸਹੀ ਢੰਗ ਨਾਲ ਮਿਲਣ ਇਹ ਉਨ੍ਹਾਂ ਦਾ ਟੀਚਾ ਹੈ ਅਤੇ ਅੱਜ ਉਹ ਇਥੇ ਹਸਪਤਾਲ ਚ ਪਹੁਚੇ ਤਾ ਬਹੁਤ ਕਮੀਆਂ ਦੇਖਣ ਨੂੰ ਮਿਲਿਆ ਹਨ। ਕੁਝ ਲੋੜਾਂ ਹਸਪਤਾਲ ਨੂੰ ਸਰਕਾਰ ਪਾਸੋ ਹਨ ਜਿਹਨਾਂ ਚ ਡਾਕਟਰਾਂ ਦੀ ਸਟਾਫ ਦੀ ਕਮੀ ਹੈ

Bhagwant Mann Oath Taking Ceremony: ਪਤਰਕਾਰਾਂ ਨਾਲ ਗੱਲ ਕਰਦਿਆਂ ਭਾਵੁਕ ਹੋਏ ਮਾਨ

ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਸਤੀਫਾ ਸੌਂਪਣ ਤੋਂ ਬਾਅਦ ਘਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਵੁਕ ਹਾਂ, ਅੱਖਾਂ ਨਮ ਹਨ, ਪਰ ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ 'ਚ ਬੈਠ ਕੇ ਜੋ ਜ਼ਿੰਮੇਵਾਰੀ ਦਿੱਤੀ ਉਸ ਨੂੰ ਨਿਭਾਇਆ ਹੈ। ਅਤੇ ਇਸ ਤੋਂ ਵੀ ਅੱਗੇ ਪੰਜਾਬ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹਨ। 70 ਸਾਲਾਂ ਵਿੱਚ ਕੁਝ ਨਹੀਂ ਹੋਇਆ, ਹੁਣ ਪੰਜਾਬ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਉਣਗੀਆਂ। ਮੈਂ ਖਟਕੜ ਕਲਾਂ ਵਿੱਚ ਸਹੁੰ ਚੁੱਕ ਰਿਹਾ ਹਾਂ ਅਤੇ ਉੱਥੇ ਮੈਂ ਇਕੱਲਾ ਨਹੀਂ ਸਗੋਂ ਪੂਰਾ ਰਹਾਂਗਾ।

Punjab CM Oath Taking Live: ਪੰਜਾਬ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਹੀ ਵਿਵਾਦਾਂ 'ਚ 'ਆਪ' ਸਰਕਾਰ

ਸੂਤਰਾਂ ਮੁਤਾਬਕ ਪੰਜਾਬ ਭਰ ਤੋਂ ਪਾਰਟੀ ਦੇ ਵਰਕਰਾਂ ਨੂੰ ਲਿਆਉਣ ਲਈ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬੱਸ ਦੀਆਂ ਕੁੱਲ 700 ਤੋਂ ਵੱਧ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਬੇਸ਼ੱਕ ਕਾਨੂੰਨੀ ਤੌਰ ਉੱਪਰ ਇਹ ਗਲਤ ਨਹੀਂ ਕਿਉਂਕਿ ਪਹਿਲਾਂ ਵੀ ਸਿਆਸੀ ਪਾਰਟੀਆਂ ਸਰਕਾਰੀ ਬੱਸਾਂ ਨੂੰ ਕਿਰਾਏ ਦਾ ਭੁਗਤਾਨ ਕਰਕੇ ਵਰਤਦੀਆਂ ਹਨ ਪਰ ਐਤਵਾਰ ਨੂੰ ਬੱਸ ਅੱਡਿਆਂ ਉੱਪਰ ਸਵਾਰੀਆਂ ਦੀ ਹੋਈ ਖੱਜਲ-ਖੁਆਰੀ ਤੇ ਪ੍ਰਾਈਵੇਟ ਬੱਸਾਂ ਦੀ ਖੁੱਲ੍ਹ ਕਮਾਈ ਕਰਕੇ ਆਮ ਆਦਮੀ ਪਾਰਟੀ ਅਲੋਚਨਾ ਦੀ ਸ਼ਿਕਾਰ ਹੋ ਰਹੀ ਹੈ।

Bhagwant Mann Oath Taking Ceremony: ਭਗਵੰਤ ਮਾਨ ਦੀ ਕੈਬਨਿਟ

ਸੂਤਰਾਂ ਮੁਤਾਬਕ ਪਾਰਟੀ ਦੂਜੀ ਵਾਰ ਜਿੱਤਣ ਵਾਲੇ ਵਿਧਾਇਕਾਂ ਬਾਰੇ ਚਰਚਾ ਕਰ ਰਹੀ ਹੈ। ਇਸ ਤੋਂ ਇਲਾਵਾ ਸੂਬੇ ਦੇ ਵੱਡੇ ਸਿਆਸੀ ਥੰਮ੍ਹਾਂ ਨੂੰ ਡੇਗਣ ਵਾਲੇ ਆਗੂਆਂ ਲਈ ਵੀ ਰਣਨੀਤੀ ਤਿਆਰ ਕਰਨ ਲੱਗੀ ਹੋਈ ਹੈ। ਪਾਰਟੀ ਵਿਧਾਇਕਾਂ ਦੀ ਕਾਬਲੀਅਤ ਨੂੰ ਧਿਆਨ ਵਿੱਚ ਰੱਖ ਰਹੀ ਹੈ। ਸੂਤਰਾਂ ਮੁਤਾਬਕ ਨਵੇਂ ਮੰਤਰੀ ਮੰਡਲ ਵਿੱਚ ਦੂਜੀ ਵਾਰ ਜਿੱਤਣ ਵਾਲੇ 10 ਵਿਧਾਇਕਾਂ ਵਿੱਚੋਂ ਅੱਧਿਆਂ ਨੂੰ ਹੀ ਥਾਂ ਮਿਲ ਸਕਦੀ ਹੈ, ਜਿਨ੍ਹਾਂ ’ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸੰਧਵਾਂ, ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ ਤੇ ਬਲਜਿੰਦਰ ਕੌਰ ਸ਼ਾਮਲ ਹੋ ਸਕਦੇ ਹਨ।

Punjab Government Formation Live Update: ਭਗਵੰਤ ਮਾਨ ਨੇ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ

ਵੀਆਈਪੀ ਕਲਚਰ ਖ਼ਿਲਾਫ਼ ਸਪੱਸ਼ਟ ਸੰਦੇਸ਼ ਦਿੰਦੇ ਹੋਏ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਮੇਤ 122 ਸਾਬਕਾ ਵਿਧਾਇਕਾਂ, ਮੰਤਰੀਆਂ ਤੇ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸਾਬਕਾ ਮੰਤਰੀਆਂ ਵਿੱਚ ਕਾਂਗਰਸ ਦੇ ਮਨਪ੍ਰੀਤ ਸਿੰਘ ਬਾਦਲ ਤੇ ਪਰਗਟ ਸਿੰਘ ਵੀ ਸ਼ਾਮਲ ਹਨ, ਜੋ ਚੋਣਾਂ ਹਾਰ ਗਏ ਸੀ। ਹਾਲਾਂਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਸੂਬਾ ਕਾਂਗਰਸ ਪ੍ਰਧਾਨ ਸਿੱਧੂ ਦਾ ਨਾਂ ਸੂਚੀ ਵਿੱਚ ਨਹੀਂ ਹੈ। ਹਾਲਾਂਕਿ, ਸਿੱਧੂ ਦੀ ਪਤਨੀ ਨਵਜੋਤ ਕੌਰ, ਜੋ ਸਾਬਕਾ ਵਿਧਾਇਕ ਹਨ, ਉਨ੍ਹਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫਾ ਸੌਂਪ ਦਿੱਤਾ।

Bhagwant Mann Oath Ceremony: ਭਗਵੰਤ ਮਾਨ ਦਾ ਵੀਡੀਓ ਮੈਸੇਜ

ਭਗਵੰਤ ਮਾਨ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, "ਆਓ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਸਹੁੰ ਚੁੱਕਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਤੇ ਭੈਣਾਂ ਨੂੰ ਪੀਲੀ ਸ਼ਾਲ/ਸਟਾਲ ਪਹਿਨਣ ਦੀ ਬੇਨਤੀ ਕਰਦਾ ਹਾਂ, ਅਸੀਂ ਉਸ ਦਿਨ ਖਟਕੜ ਕਲਾਂ ਨੂੰ 'ਬਸੰਤੀ ਦੇ ਰੰਗ' ਵਿੱਚ ਰੰਗਾਂਗੇ।


Bhagwant Mann Oath Taking Ceremony: ਸਹੁੰ ਚੁੱਕ ਸਮਾਗਮ ਵਿੱਚ ਵੀ ਵੀਆਈਪੀ ਕਲਚਰ ਦੀ ਝਲਕ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਲਈ ਸਥਾਨਕ ਪ੍ਰਸ਼ਾਸਨ ਦੇ ਲੋਕ ਦਿਨ-ਰਾਤ ਲੱਗੇ ਹੋਏ ਹਨ। ਸਮਾਗਮ ਲਈ ਤਿੰਨ ਪੜਾਅ ਬਣਾਏ ਜਾਣਗੇ। ਪਹਿਲੀ ਸਟੇਜ 'ਚ ਸੀਐਮ ਤੇ ਰਾਜਪਾਲ ਹੋਣਗੇ। ਇੱਕ ਸਟੇਜ 'ਤੇ ਐਮਐਲਏ ਤੇ ਇੱਕ 'ਤੇ ਵੀਵੀਆਈਪੀ ਲੋਕ ਹੋਣਗੇ। ਇਸ ਸਮਾਗਮ ਲਈ 4000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਈਆਈਪੀ ਤੇ ਵੀਵੀਆਈਪੀ ਲਈ ਦੋ ਲਾਲ ਤੇ ਨੀਲੇ ਰੰਗ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਆਦਰਸ਼ ਸਕੂਲ ਅੰਦਰ ਹੈਲੀਪੈਡ ਤਿਆਰ ਕੀਤਾ ਗਿਆ ਹੈ। ਇਸ ਸਮਾਗਮ ਉੱਪਰ ਕਾਫੀ ਪੈਸਾ ਖਰਚਿਆ ਜਾ ਰਿਹਾ ਹੈ। ਅਲੋਚਨਾ ਹੋ ਰਹੀ ਹੈ ਕਿ ਭ8ਗਵੰਤ ਮਾਨ ਸਾਦੇ ਸਮਾਗਮ ਵਿੱਚ ਸਹੁੰ ਚੁੱਕ ਕੇ ਨਵੀਂ ਮਿਸਾਲ ਪੇਸ਼ ਕਰ ਸਕਦੇ ਸੀ।

Punjab Government Formation Live Update:ਪੰਜਾਬ ਦਾ ਬਜਟ ਸੈਸ਼ਨ 17 ਮਾਰਚ ਨੂੰ

ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਆਪਣੇ ਸੰਸਦ ਮੈਂਬਰ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਭਗਵੰਤ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਸਹੁੰ ਚੁੱਕਣਗੇ। ਪੰਜਾਬ ਦਾ ਬਜਟ ਸੈਸ਼ਨ 17 ਮਾਰਚ ਨੂੰ ਹੋਵੇਗਾ।

Bhagwant Mann Oath Taking Ceremony: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਪਾਰਟੀ ਦੇ ਸਾਰੇ ਵੱਡੇ ਨੇਤਾ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ। ਹੁਣ 16 ਮਾਰਚ ਨੂੰ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕੋਈ ਵੀਆਈਪੀ ਮਹਿਮਾਨ ਮੌਜੂਦ ਨਹੀਂ ਹੋਵੇਗਾ। ਹਾਲਾਂਕਿ ਸਹੁੰ ਚੁੱਕ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾ ਮੌਜੂਦ ਰਹਿਣਗੇ।

ਪਿਛੋਕੜ

Punjab Government Formation: ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party) ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਵੀਆਈਪੀ ਕਲਚਰ (VIP Culture) ਦੀ ਝਲਕ ਨਜ਼ਰ ਆਏਗੀ। ਭਗਵੰਤ ਮਾਨ (Bhagwant Mann) 16 ਮਾਰਚ ਨੂੰ ਖੜਕੜ ਕਲਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ (Oath-taking Ceremony Khatkar Kalan) ਚੁੱਕ ਰਹੇ ਹਨ। ਬੇਸ਼ੱਕ ਆਮ ਆਦਮੀ ਪਾਰਟੀ ਦੀ ਇਹ ਨਵੀਂ ਪਹਿਲ ਹੈ ਕਿ ਉਹ ਚੰਡੀਗੜ੍ਹ ਦੀ ਥਾਂ ਸ਼ਹੀਦ ਭਗਤ ਸਿੰਘ ਦੇ ਪਿੰਡ ਅਹੁਦੇ ਦੀ ਸਹੁੰ ਚੁੱਕ ਰਹੇ ਹਨ ਪਰ ਮਹਿੰਗੇ ਸਮਾਗਮ ਕਰਕੇ ਅਲੋਚਨਾ ਵੀ ਸਹਿਣੀ ਪੈ ਰਹੀ ਹੈ।


ਦੱਸ ਦਈਏ ਕਿ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਲਈ ਸਥਾਨਕ ਪ੍ਰਸ਼ਾਸਨ ਦੇ ਲੋਕ ਦਿਨ-ਰਾਤ ਲੱਗੇ ਹੋਏ ਹਨ। ਸਮਾਗਮ ਲਈ ਤਿੰਨ ਪੜਾਅ ਬਣਾਏ ਜਾਣਗੇ। ਪਹਿਲੀ ਸਟੇਜ 'ਚ ਸੀਐਮ ਤੇ ਰਾਜਪਾਲ ਹੋਣਗੇ। ਇੱਕ ਸਟੇਜ 'ਤੇ ਐਮਐਲਏ ਤੇ ਇੱਕ 'ਤੇ ਵੀਵੀਆਈਪੀ ਲੋਕ ਹੋਣਗੇ।


ਇਸ ਸਮਾਗਮ ਲਈ 4000 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਈਆਈਪੀ ਤੇ ਵੀਵੀਆਈਪੀ ਲਈ ਦੋ ਲਾਲ ਤੇ ਨੀਲੇ ਰੰਗ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਆਦਰਸ਼ ਸਕੂਲ ਅੰਦਰ ਹੈਲੀਪੈਡ ਤਿਆਰ ਕੀਤਾ ਗਿਆ ਹੈ। ਇਸ ਸਮਾਗਮ ਉੱਪਰ ਕਾਫੀ ਪੈਸਾ ਖਰਚਿਆ ਜਾ ਰਿਹਾ ਹੈ। ਅਲੋਚਨਾ ਹੋ ਰਹੀ ਹੈ ਕਿ ਭਗਵੰਤ ਮਾਨ ਸਾਦੇ ਸਮਾਗਮ ਵਿੱਚ ਸਹੁੰ ਚੁੱਕ ਕੇ ਨਵੀਂ ਮਿਸਾਲ ਪੇਸ਼ ਕਰ ਸਕਦੇ ਸੀ।


ਇਹ ਵੀ ਅਹਿਮ ਗੱਲ ਹੈ ਕਿ ਇਸ ਦਿਨ ਰੋਪੜ ਜਲੰਧਰ ਰੋਡ ਬੰਦ ਰਹੇਗਾ। ਚੰਡੀਗੜ੍ਹ ਤੋਂ ਜਲੰਧਰ ਜਾਣ ਵਾਲੀ ਟ੍ਰੈਫਿਕ ਨੂੰ ਬਲਾਚੌਰ ਤੋਂ ਨਵਾਂ ਸ਼ਹਿਰ ਭੇਜਿਆ ਜਾਵੇਗਾ ਤੇ ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਨੂੰ ਜਲੰਧਰ ਤੋਂ ਲੁਧਿਆਣਾ ਤੇ ਫਤਿਹਗੜ੍ਹ ਦੇ ਰਸਤੇ ਭੇਜਿਆ ਜਾਵੇਗਾ। ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਵੀ ਹੋਏਗੀ।


ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਬੁੱਧਵਾਰ ਨੂੰ ਇਕੱਲੇ ਹੀ ਅਹੁਦੇ ਦੀ ਸਹੁੰ ਚੁੱਕਣਗੇ। ਉਹ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਦੁਪਹਿਰ 12.30 ਵਜੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹਨ। ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.