Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਸਿਰਫ਼ ਔਰਤਾਂ ਨਹੀਂ ਸਗੋਂ ਬੱਸ 'ਚ ਇਹ ਲੋਕ ਵੀ ਕਰ ਸਕਣਗੇ ਮੁਫ਼ਤ ਸਫ਼ਰ, ਜਾਣੋ ਕਿੰਨਾਂ ਨੂੰ ਮਿਲੀ ਖ਼ਾਸ ਸੁਵਿਧਾ
Punjab Government: ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਹੁਣ ਨੇਤਰਹੀਣ ਵੀ ਪੰਜਾਬ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰ ਸਕਣਗੇ।
Punjab News: ਪੰਜਾਬ ਵਿੱਚ ਨੇਤਰਹੀਣਾਂ ਦੇ ਅਟੈਂਡੈਂਟ ਹੁਣ ਮੁਫ਼ਤ ਬੱਸ ਸਫ਼ਰ ਦਾ ਲਾਭ ਲੈ ਸਕਦੇ ਹਨ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅਪਾਹਜਾਂ ਦੀ ਮਦਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਦੱਸ ਦੇਈਏ ਕਿ ਇਹ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ(Baljit kaur) ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ: ਸ਼ੇਨਾ ਅਗਰਵਾਲ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਅਤੇ ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਵੀ ਹਾਜ਼ਰ ਸਨ।
ਪਹਿਲਾਂ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ
ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਵੀ ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕਿ ਸਰਕਾਰ ਮੈਡੀਕਲ, ਇੰਜਨੀਅਰਿੰਗ, ਲਾਅ ਅਤੇ ਦਾਖ਼ਲਾ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਵੇਗੀ। ਸਰਕਾਰ ਨੇ ਇਹ ਫੈਸਲਾ ਲੋਕ ਸਭਾ ਚੋਣਾਂ ਦਾ ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਲਿਆ ਹੈ। ਫੈਸਲੇ ਦੇ ਅਨੁਸਾਰ, JEE/NEET ਅਤੇ CLAT ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਰਿਹਾਇਸ਼ੀ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਜਿਸ ਵਿੱਚ 23 ਜ਼ਿਲ੍ਹਿਆਂ ਦੇ 800 ਬੱਚੇ ਭਾਗ ਲੈ ਸਕਦੇ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਅਨਿਯਮਿਤ ਅਧਿਆਪਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸੂਬੇ ਦੇ 14,239 ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ। ਜਿਸ ਤਹਿਤ ਸੂਬੇ ਵਿੱਚ 1,880 ਡਾਕਟਰਾਂ ਅਤੇ ਨਰਸਾਂ ਦੀ ਭਰਤੀ ਕੀਤੀ ਜਾਵੇਗੀ, ਇਹ ਵੱਡਾ ਫੈਸਲਾ ਸਰਕਾਰ ਵੱਲੋਂ ਬੀਤੇ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ