ਪੜਚੋਲ ਕਰੋ

Punjab News: 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ, ਮੰਡੀਆਂ 'ਚ ਪਹੁੰਚਿਆ ਬਾਰਦਾਨਾ, 24 ਘੰਟਿਆਂ ਅੰਦਰ ਖਾਤਿਆਂ 'ਚ ਪਹੁੰਚਣਗੇ ਪੈਸੇ, ਸਰਕਾਰ ਦਾ ਦਾਅਵਾ

ਬਿਜਲੀ ਬੋਰਡ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਭਰਾਵਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Punjab News: ਪੰਜਾਬ ਵਿੱਚ 1 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੇ ਖੁਰਾਕ ਵਿਤਰਨ ਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹੁਣ ਸਿਰਫ਼ ਕਿਸਾਨਾਂ ਦੇ ਆਉਣ ਦੀ ਉਡੀਕ ਹੈ। ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਨੇ 28 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ (ਸੀ.ਸੀ.ਐਲ.) ਆਦਿ ਲਈ ਠੋਸ ਪ੍ਰਬੰਧ ਕਰ ਲਏ ਹਨ। ਇਸ ਲਈ ਕਿਸਾਨਾਂ ਨੂੰ ਇਸ ਵਾਰ ਆਪਣੀ ਫ਼ਸਲ ਦੇ ਪੈਸੇ ਲੈਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। 

 ਕਟਾਰੂਚੱਕ ਨੇ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨੇ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਹ ਹਰ ਥਾਂ ਢੁਕਵੀਂ ਮਾਤਰਾ ਵਿੱਚ ਪਹੁੰਚਾਇਆ ਗਿਆ ਹੈ। ਸਾਰੀਆਂ 1864 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪਾਣੀ ਤੋਂ ਲੈ ਕੇ ਮੈਡੀਕਲ ਤੱਕ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਤੋਂ ਇਲਾਵਾ 700 ਦੇ ਕਰੀਬ ਕੱਚੀ ਮੰਡੀਆਂ ਨੂੰ ਆਰਜੀ ਮੰਡੀ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਲੋੜ ਪੈਣ 'ਤੇ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਾਰੇ ਵਿਭਾਗਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਇੱਥੋਂ ਦੀ ਆਰਥਿਕਤਾ ਅਤੇ ਪਿੰਡਾਂ ਦਾ ਵਿਕਾਸ ਖੇਤੀਬਾੜੀ 'ਤੇ ਆਧਾਰਿਤ ਹੈ। ਇਸ ਲਈ ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

ਇਸ ਤੋਂ ਇਲਾਵਾ ਬਿਜਲੀ ਬੋਰਡ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਡੀਜੀਪੀ ਪੰਜਾਬ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸਾਨ ਭਰਾਵਾਂ ਨੂੰ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਦਾ ਸਪੱਸ਼ਟ ਹੁਕਮ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੀ ਪੂਰੀ ਕੀਮਤ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜ ਜਾਵੇ। ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਚੰਗੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੈਂ ਇੱਕ ਮੰਤਰੀ ਵਜੋਂ ਲਗਾਤਾਰ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਰਿਹਾ ਹਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਿਹਾ ਹਾਂ। ਇਸ ਵਾਰ ਅਸੀਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਵਾਂਗੇ।

ਕਟਾਰੂਚੱਕ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਇਸ ਵਾਰ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਕਿਸਾਨਾਂ ਲਈ ਪੂਰੀ ਤਰ੍ਹਾਂ ਆਸਾਨ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਲਾਪਰਵਾਹੀ ਵਰਤਣ ਵਾਲੇ ਵਿਭਾਗਾਂ ਅਤੇ ਅਧਿਕਾਰੀਆਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇਗੀ।

 ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਕੰਮ ਕਰਦੇ ਹੋਏ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਸ ਸਾਲ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦਾ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget