Punjab News: ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਜਿਸ ਤੋਂ ਬਾਅਦ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪਹੁੰਚੇ ਤੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ। ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਬਾਅਦ ਪਰਿਵਾਰ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਦਿੱਤੀ ਗਈ।


ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਹੱਦ ਉੱਤੇ ਸ਼ਹੀਦ ਹੋਣ ਵਾਲਾ ਜਵਾਨ ਉਨ੍ਹਾਂ ਦਾ ਹੈ ਤੇ ਉਸ ਦਾ ਸਨਮਾਨ ਕਰਨਾ ਸਾਡੀ ਫਰਜ਼ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਵਿੱਚ ਇੱਕ ਧੀ ਤੇ ਪਤਨੀ ਹੈ। ਇਸ ਮੌਕੇ ਵਿਧਾਇਕ ਨੇ ਪਰਿਵਾਰਨ ਨੂੰ ਭਰੋਸਾ ਦਿੱਤਾ ਕੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।



ਇਸ ਮੌਕੇ ਵਿਧਾਇਕ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਪ੍ਣਾਮ ਸ਼ਹੀਦਾਂ ਨੂੰ ਪਿਛਲੇ ਦਿਨੀਂ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਜੀ ਦੇ ਪਰਿਵਾਰ ਨੂੰ  ਭਗਵੰਤ ਸਿੰਘ ਜੀ ਮਾਨ ਮੁੱਖ ਮੰਤਰੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਸੂਬੇਦਾਰ ਅੰਗਰੇਜ ਸਿੰਘ ਪੇਰੋਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਈ ਇੱਕ ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ |


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial