Punjab government: ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐੱਫ) ਦਾ ਪੈਸਾ ਮਿਲਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਨੇ ਕੇਂਦਰ ਤੋਂ ਇਹ ਪੈਸਾ ਲੈਣ ਦੇ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ। 18 ਸਤੰਬਰ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗਾ, ਜਿਸ ਵਿਚ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੇ ਬਕਾਏ ਦੇ ਰੂਪ ਵਿਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ 'ਤੇ ਆਧਾਰਿਤ ਬੈਂਚ ਬਾਅਦ ਦੁਪਹਿਰ ਜਿਵੇਂ ਹੀ ਸੁਣਵਾਈ ਲਈ ਬੈਠਿਆ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ ਪਰ ਇਸ `ਤੇ ਸੁਣਵਾਈ ਨਹੀਂ ਹੋ ਸਕੀ।
ਅਰਜ਼ੀ 'ਤੇ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਵਕੀਲ ਨੇ ਕਿਹਾ ਕਿ ਪਟੀਸ਼ਨ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜਵਾਬ ਦਾਖ਼ਲ ਕੀਤਾ ਜਾ ਸਕੇ। ਚੀਫ਼ ਜਸਟਿਸ ਨੇ ਕਿਹਾ ਕਿ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ ਪਰ ਕੇਂਦਰ ਸਰਕਾਰ ਨੂੰ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਕਰੀਬ 5600 ਕਰੋੜ ਰੁਪਏ ਬਕਾਇਆ ਲੈਣਾ ਹੈ। ਕੇਂਦਰ ਸਰਕਾਰ ਇਸ ਨੂੰ ਜਾਰੀ ਨਹੀਂ ਕਰ ਰਹੀ, ਜਿਸ ਦੇ ਵਿੱਚ ਹੈੱਲਥ ਸੈਂਟਰਾਂ ਲਈ, ਪੇਂਡੂ ਵਿਕਾਸ ਫੰਡ ਦੇ ਪੈਸੇ ਰੋਕੇ ਹੋਏ ਹਨ।
ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਪੰਜਾਬ ਦੀ ਮਾਨ ਸਰਕਾਰ ਕੇਂਦਰ ਦੀਆਂ ਹੈੱਲਥ ਸਕੀਮਾਂ 'ਤੇ ਆਪਣੀਆਂ ਫੋਟੋਆਂ ਲਗਾ ਰਹੀ ਹੈ। ਅਜਿਹੇ ਵਿੱਚ ਕੇਂਦਰ ਸਰਕਾਰ ਦੀ ਸਕੀਮ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਸਰਕਾਰ ਇਹ ਕਰਨਾ ਬੰਦ ਕਰੇ ਫਿਰ ਅਸੀਂ ਫੰਡ ਜਾਰੀ ਕਰਾਂਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.