Punjab News : ਪੰਜਾਬ ਸਰਕਾਰ ਵੱਲੋਂ 13 ਜੁਲਾਈ ਤੱਕ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਨੂੰ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਸੀ।


 

ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਸੀ ਕਿ ਸੂਬੇ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ  ਸੂਬੇ ਦੇ  4 ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਨੂੰ ਇੱਕ ਦਿਨ ਦੀ ਛੁੱਟੀ ਕੀਤੀ ਹੈ।

 

ਇਸ ਤੋਂ ਇਲਾਵਾ ਪੰਜਾਬ ਵਿੱਚ ਮੀਂਹ ਕਾਰਨ ਖਰਾਬ ਹੋਏ ਹਲਾਤਾਂ ਤੋਂ ਬਾਅਦ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ,  ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ


ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ