(Source: ECI/ABP News/ABP Majha)
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ 'ਚ 16 ਜੁਲਾਈ ਤੱਕ ਛੁੱਟੀਆਂ 'ਚ ਕੀਤਾ ਵਾਧਾ : ਡਾ. ਬਲਜੀਤ ਕੌਰ
Punjab News : ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ
Punjab News : ਪੰਜਾਬ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹੜ੍ਹਾਂ ਕਾਰਨ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ਵਧਾਈਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰ ਪਹਿਲਾਂ 14 ਜੁਲਾਈ 2023 ਨੂੰ ਖੋਲ੍ਹੇ ਜਾਣੇ ਸਨ, ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਛੁੱਟੀਆਂ ਵਿਚ ਵਾਧਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਓਧਰ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਕੂਲ 16 ਜੁਲਾਈ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਦਿੱਲੀ ਵਿੱਚ ਵੀ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : "ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ ! ਇਸ ਸਾਜ਼ਿਸ਼ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਪੰਜਾਬੀ"
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ