ਕੜਾਕੇ ਦੀ ਠੰਢ ਕਾਰਨ ਪੰਜਾਬ ਸਰਕਾਰ ਨੇ ਮੁੜ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਜਾਣੋ ਕਿੰਨੀ ਤੱਕ ਸਕੂਲ ਹੋਏ ਬੰਦ
ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ 9 ਜਨਵਰੀ 2023 ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ
Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ, ਉਨ੍ਹਾਂ ਟਵੀਟ ਕਰ ਕੇ ਲਿਖਿਆ, "ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।"
ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
— Harjot Singh Bains (@harjotbains) January 6, 2023
8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਦੀਆਂ ਅੱਠਵੀਂ ਜਮਾਤ ਤੋਂ 12 ਜਮਾਤ ਦੀਆਂ ਕਲਾਸਾਂ ਪਹਿਲਾਂ ਐਲਾਨੇ ਅਨੁਸਾਰ 9 ਜਨਵਰੀ 2023 ਨੂੰ ਲੱਗਣੀਆਂ ਸ਼ੁਰੂ ਹੋ ਜਾਣਗੀਆਂ।ਉਨ੍ਹਾਂ ਦੱਸਿਆਂ ਕਿ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਦੇ ਅਧਿਆਪਕ 9 ਜਨਵਰੀ 2023 ਤੋਂ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ
ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ
ਚੰਡੀਗੜ੍ਹ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤਕ ਵਧਾ ਦਿੱਤੀਆਂ ਗਈਆਂ ਹਨ ਪਰ ਇਹ ਹੁਕਮ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ।