ਪੜਚੋਲ ਕਰੋ

Punjab News: ਘੋੜਾ ਮਾਲਕਾਂ ਤੇ ਬਰੀਡਰਾਂ ਲਈ ਵੱਡੀ ਖੁਸ਼ਖਬਰੀ ! ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ

ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

Punjab news:  ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਤੋਂ ਘੋੜਿਆਂ ਵਿੱਚ ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਨਿਗਰਾਨੀ ਦੌਰਾਨ ਗਲੈਂਡਰਜ਼ ਦਾ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਆਇਆ ਹੈ, ਜਿਸ ਕਾਰਨ ਸੂਬਾ ਸਰਕਾਰ ਨੇ ਇਹ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਘੋੜਾ ਮਾਲਕਾਂ ਨੂੰ ਮਾਘੀ ਮੇਲੇ ਦੌਰਾਨ ਪਸ਼ੂਧਨ ਮੇਲੇ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਹੁਸ਼ਿਆਰਪੁਰ ਦੇ ਘੋੜੇ ਇਸ ਮੇਲੇ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ ਕਿਉਂਕਿ ਉੱਥੇ ਅਜੇ ਟੈਸਟਿੰਗ ਚੱਲ ਰਹੀ ਹੈ।

ਖੁੱਡੀਆਂ ਨੇ ਦੱਸਿਆ ਕਿ ਚਾਹਵਾਨ ਮਾਲਕਾਂ ਨੂੰ ਹਿੱਸਾ ਲੈ ਰਹੇ ਘੋੜਿਆਂ ਦੀ ਐਨ.ਆਰ.ਡੀ.ਡੀ.ਐਲ. ਜਲੰਧਰ ਜਾਂ ਐਨ.ਆਰ.ਸੀ.ਈ. ਹਿਸਾਰ ਜਾਂ ਸੂਬੇ ਦੁਆਰਾ ਪ੍ਰਵਾਨਿਤ ਡਾਇਗਨੌਸਟਿਕ ਲੈਬ ਤੋਂ ਗਲੈਂਡਰਜ਼ ਟੈਸਟਿੰਗ ਦੀ ਨੈਗੇਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣਾ ਹੋਵੇਗਾ ਅਤੇ ਇਹ ਰਿਪੋਰਟ 30 ਦਿਨਾਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਦੱਸਿਆ ਕਿ ਹਿੱਸਾ ਲੈਣ ਵਾਲੇ ਘੋੜਿਆਂ ਦੇ ਸਾਰੇ ਮਾਲਕਾਂ ਨੂੰ ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੁਆਰਾ ਤਸਦੀਕਸ਼ੁਦਾ “ਅੰਡਰਟੇਕਿੰਗ” ਲੈ ਕੇ ਆਉਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੇਲੇ ਵਾਲੇ ਸਥਾਨ 'ਤੇ ਘੋੜਿਆਂ ਦੀ ਐਂਟਰੀ ਤੋਂ ਪਹਿਲਾਂ ਇਸ ਅੰਡਰਟੇਕਿੰਗ ਦੀ ਜਾਂਚ ਐਨ.ਆਰ.ਡੀ.ਡੀ.ਐਲ., ਜਲੰਧਰ ਅਤੇ ਸਕ੍ਰੀਨਿੰਗ ਕਮੇਟੀ ਦੁਆਰਾ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget