Punjab News: ਮਾਨ ਸਰਕਾਰ ਇਹਨਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕਰੇਗੀ ਨਿਬੇੜਾ ! ਇੱਕੋ ਦਿਨ ਸੱਦੀਆਂ 5 ਮੀਟਿੰਗਾਂ
Mann Govt invited meetings - ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ
ਪੰਜਾਬ ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਇਹ ਮੀਟਿੰਗ 22 ਨਵੰਬਰ ਨੂੰ ਸੱਦੀ ਹੈ। ਇਹ ਬੈਠਕ ਕੈਬਨਿਟ ਦੀ ਸਬ ਕਮੇਟੀ ਨਾਲ ਹੋਵੇਗੀ। ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ।
ਕਮੇਟੀ ਨੇ ਸਾਰੀਆਂ ਯੂਨੀਅਨਾਂ ਨੂੰ ਇੱਕੋ ਦਿਨ ਸੱਦ ਲਿਆ ਹੈ। ਪਰ ਮੀਟਿੰਗ ਦਾ ਸਮਾਂ ਹਰੇਕ ਲਈ ਵੱਖਰਾ ਰੱਖਿਆ ਗਿਆ ਹੈ। ਇਹ ਬੈਠਕ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਇਹ ਫੈਸਲਾ ਤਾਲਮੇਲ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਹੈ।
ਸਭ ਤੋਂ ਪਹਿਲਾ ਕੈਬਨਿਟ ਸਬ ਕਮੇਟੀ ਸਵੇਰੇ 11.00 ਵਜੇ CPF ਇੰਪਲਾਈਜ਼ ਯੂਨੀਅਨ ਪੰਜਾਬ ਦੇ ਨਾਲ ਬੈਠਕ ਕਰੇਗੀ। ਇਸ ਤੋਂ ਬਾਅਦ ਸਵੇਰੇ 11.30 ਵਜੇ ਡੈਮੋਕਰੇਟਿਕ ਜੰਗਲਾਤ ਮੁਲਾਜਿਮ ਯੂਨੀਅਨ ਪੰਜਾਬ, ਫਿਰ ਦੁਪਹਿਰ 12.00 ਦਫਤਰ ਕਰਮਚਾਰੀ ਯੂਨੀਅਨ ਪੰਜਾਬ, ਇਹਨਾਂ ਨੂੰ ਸਿਰਫ਼ 15 ਮਿੰਟ ਦਾ ਹੀ ਸਮਾਂ ਦਿੱਤਾ ਗਿਆ ਹੈ।
ਇਹਨਾਂ ਤੋਂ ਬਾਅਦ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਦੁਪਹਿਰ 12.15 ਵਜੇ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਆਖਰ ਵਿੱਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਬੁਲਾਈ ਗਈ ਹੈ। ਦੁਪਹਿਰ 12.30 ਵਜੇ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਨਾਲ ਕੈਬਨਿਟ ਦੀ ਸਬ ਕਮੇਟੀ ਦੀ ਮੀਟਿੰਗ ਹੋਵੇਗੀ।
ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਮੰਗ ਕੀਤੀ ਕਿ ਸੁਪਰਡੈਂਟਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਸੀਨੀਅਰ ਸਹਾਇਕਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਡੀਸੀ ਦਫ਼ਤਰ ਵਿੱਚ ਨਿਯਮਾਂ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਦਫ਼ਤਰੀ ਮੁਲਾਜ਼ਮਾਂ ਨੂੰ ਟੋਲ ਪਲਾਜ਼ਿਆਂ ਤੋਂ ਮੁਕਤ ਕੀਤਾ ਜਾਵੇ।
ਡੈਮੋਕਰੇਟਿਕ ਜੰਗਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੰਗ ਹੈ ਕਿ ਪੰਜਾਬ ਦਾ ਕੱਚਾ, ਠੇਕਾ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ। 15ਵੀਂ ਅੰਤਰਰਾਸ਼ਟਰੀ ਲੇਬਰ ਕਾਨਫਰੰਸ ਦੇ ਫੈਸਲੇ ਅਨੁਸਾਰ 26 ਦਿਨ ਪ੍ਰਤੀ ਮਹੀਨਾ ਦੀ ਬਜਾਏ 30 ਦਿਨ ਸੀਨੀਅਰ ਸੂਚੀ ਵਿੱਚ ਗਿਣੇ ਜਾਣੇ ਚਾਹੀਦੇ ਹਨ। ਸੇਵਾਮੁਕਤੀ ਦੀ ਉਮਰ ਵਧਾ ਕੇ 60 ਸਾਲ ਕੀਤੀ ਜਾਵੇ।
CPF ਕਰਮਚਾਰੀ ਯੂਨੀਅਨ ਪੰਜਾਬ ਦੀ ਮੰਗ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ. ਗ੍ਰੈਚੁਟੀ, ਐਕਸ-ਗ੍ਰੇਸ਼ੀਆ, ਪਰਿਵਾਰਕ ਪੈਨਸ਼ਨ, ਮੈਡੀਕਲ ਭੱਤਾ, ਮੈਡੀਕਲ ਕਲੇਮ ਦੀ ਸਹੂਲਤ ਦਿੱਤੀ ਜਾਵੇ। 40 ਸਾਲ ਸੇਵਾ ਕਰਨ ਵਾਲਿਆਂ ਨੂੰ ਪੈਨਸ਼ਨ ਦਾ ਹੱਕ ਮਿਲਣਾ ਚਾਹੀਦਾ ਹੈ।
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀਆਂ ਮੁੱਖ ਮੰਗਾਂ ਤਨਖਾਹਾਂ, ਪੈਨਸ਼ਨ ਅਤੇ ਤਬਾਦਲਿਆਂ ਬਾਰੇ ਹਨ। ਇਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੀ ਮੰਗ ਹੈ ਕਿ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। ਖਰਾਬ ਹੋਈ ਝੋਨੇ ਦੀ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। ਪਰਾਲੀ ਦਾ ਪ੍ਰਬੰਧਨ ਸਰਕਾਰ ਨੂੰ ਕਰਨਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial