(Source: ECI/ABP News)
ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ 'ਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ
Punjab News : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ
![ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ 'ਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ Punjab Government has made holidays in Anganwadi centers from June 1 to June 30 due to summer: Dr. Baljit Kaur ਪੰਜਾਬ ਸਰਕਾਰ ਨੇ ਆਂਗਣਵਾੜੀ ਸੈਂਟਰਾਂ 'ਚ ਗਰਮੀਆਂ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ](https://feeds.abplive.com/onecms/images/uploaded-images/2023/05/31/f4d631b0f9f421e8f49faad4aa0a0aef1685541856389345_original.jpg?impolicy=abp_cdn&imwidth=1200&height=675)
Punjab News : ਪੰਜਾਬ ਸਰਕਾਰ ਨੇ ਸੂਬੇ ਵਿੱਚ ਗਰਮੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜੁਲਾਈ 2023 ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ : Hemkund Sahib Yatra 2023: ਹੇਮਕੁੰਟ ਯਾਤਰਾ 'ਤੇ ਗਏ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਉਨ੍ਹਾਂ ਆਂਗਣਵਾੜੀ ਸੈਟਰਾਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆਂ ਤੋਂ ਇਲਾਵਾ ਇਸ ਸਮੇਂ ਦੌਰਾਨ ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਸਨਮੁੱਖ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਅਤੇ ਹੋਰ ਸੇਵਾਵਾਂ ਵਧੀਆ ਢੰਗ ਨਾਲ ਮੁਹੱਈਆਂ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ (Summer Vacation in Punjab 2023) ਦਾ ਐਲਾਨ ਕੀਤਾ ਗਿਆ ਸੀ। ਸਕੂਲਾਂ ਵਿਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ, ਪੱਤਰ ਜਾਰੀ ਕਰ ਦਿੱਤਾ ਗਿਆ। ਦਰਅਸਲ 'ਚ ਵਧਦੀ ਗਰਮੀ ਅਤੇ ਹੀਟ ਸਟ੍ਰੋਕ ਦੇ ਪ੍ਰਕੋਪ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਸਾਲ 2023 ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆ ਛੁੱਟੀਆਂ ਲਈ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)