Punjab News: ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ  ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ।  


ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆ ਜਾ ਰਹੀਆਂ ਹਨ। ਹੁਣ ਤੱਕ 1609 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਲਗਭਗ 13.50 ਲੱਖ ਇਲਾਜ ਕੀਤੇ ਜਾ ਚੁੱਕੇ ਹਨ ਅਤੇ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ  ਜਾ ਚੁੱਕੇ ਹਨ। ਮੌਜੂਦਾ ਸਾਲ ਦੋਰਾਨ ਕੁੱਲ 200 ਕਰੋੜ ਰੁਪਏ ਦੀ ਅਦਾਇਗੀ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਕੀਤੀ ਜਾ ਚੁੱਕੀ ਹੈ।

 

ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦੇਣ ਅਤੇ ਸਮੇਂ ਸਿਰ ਕਲੇਮਾਂ ਦੀ ਅਦਾਇਗੀ ਕਰਨ ਲਈ ਵਚਨਬੱਧ ਹੈ। ਯੋਗ ਲਾਭਪਾਤਰੀ ਆਪਣਾ ਕਾਰਡ ਬਣਵਾਉਣ ਦੇ ਲਈ ਨਜਦੀਕੀ ਸੂਚੀਬੱਧ/ਸਰਕਾਰੀ ਹਸਪਤਾਲ, ਸੀ.ਐੱਸ.ਸੀ. ਕੇਂਦਰ ਜਾਂ ਸੇਵਾ ਕੇਂਦਰ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਜਾਂਚ ਕਰਨ ਲਈ ਵਿਭਾਗ ਦੀ ਵੈਬਸਾਈਟ www.sha.punjab.gov.in ਤੇ ਪਹੁੰਚੋ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ: