Punjab News: ਪਿਛਲੇ ਸਮੇਂ ਦੌਰਾਨ ਕਈ ਵਿਵਾਦ ਖੜ੍ਹੇ ਹੋਂ ਮਗਰੋਂ ਪੰਜਾਬ ਸਰਕਾਰ ਨੇ ਵਿਜੀਲੈਂਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਸਰਕਾਰ ਨੇ ਵਿਭਾਗ ਨਾਲ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਹਨ। ਬਲਜਿੰਦਰ ਸਿੰਘ ਡੀਐਸਪੀ ਫ਼ਤਹਿਗੜ੍ਹ ਸਾਹਿਬ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਕੀਤਾ ਗਿਆ ਹੈ ਪਰ ਉੱਥੇ ਉਨ੍ਹਾਂ ਨੂੰ ਵਿਜੀਲੈਂਸ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਹ ਉੱਥੇ ਵਿਜੀਲੈਂਸ ਦੇ ਨਾਲ-ਨਾਲ ਅਪਰਾਧ ਸ਼ਾਖਾ ਦਾ ਕੰਮ ਵੀ ਦੇਖਣਗੇ।




ਦੱਸ ਦੇਈਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕੀਰ ਬਣਨ ਤੋਂ ਬਾਅਦ ਹੁਣ ਤੱਕ ਕਈ ਵਾਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਜਾ ਚੁੱਕਿਆ ਹੈ। ਜਾਣਕਾਰੀ ਮੁਤਾਬਕ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਡੀ.ਐੱਸ.ਪੀ. ਰੈਂਕ ਦੇ 7 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਾਰੀ ਕੀਤੀ ਗਈ ਤਬਾਗਲੇ ਦੀ ਲਿਸਟ ਮੁਤਾਬਕ ਪਰਮਿੰਦਰ ਸਿੰਘ, ਜੋ ਕਿ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਵਿੱਚ ਉਪ-ਕਪਤਾਨ ਵਜੋਂ ਤਾਇਨਾਤ ਸਨ, ਦਾ ਤਬਾਦਲਾ ਬਰਨਾਲਾ ਯੂਨਿਟ ਵਿੱਚ ਕੀਤਾ ਗਿਆ ਹੈ। ਮੋਗਾ ਯੂਨਿਟ ਵਿੱਚ ਤਾਇਨਾਤ ਵਿਨੋਦ ਕੁਮਾਰ ਦਾ ਤਬਾਦਲਾ ਲੁਧਿਆਣਾ ਵਿਖੇ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Shocking Video: ਤੁਸੀਂ ਸੱਪ ਦੀ ਅਜਿਹੀ ਛਾਲ ਨਹੀਂ ਦੇਖੀ ਹੋਵੇਗੀ, IAS ਅਫਸਰ ਨੇ ਸ਼ੇਅਰ ਕੀਤੀ ਵੀਡੀਓ, ਤੁਸੀਂ ਵੀ ਰਹਿ ਜਾਓਗੇ ਹੈਰਾਨ!


ਜਲੰਧਰ ਰੇਂਜ ਦੇ ਜਸਵਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ, ਯੂਨਿਟ ਮੋਗਾ ਵਿਖੇ ਭੇਜਿਆ ਗਿਆ ਹੈ। ਜਸਵਿੰਦਰਪਾਲ ਸਿੰਘ ਨੂੰ ਕਪੂਰਥਲਾ ਰੇਂਜ, ਪਲਵਿੰਦਰ ਸਿੰਘ ਦਾ ਤਬਾਦਲਾ ਅੰਮ੍ਰਿਤਸਰ ਰੇਂਜ ਵਿਖੇ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਹੀ ਅਸ਼ੂਰ ਰਾਮ ਨੂੰ ਯੂਨਿਟ ਫਤਿਹਗੜ੍ਹ ਮਾਹਿਬ ਤੇ ਬਲਜਿੰਦਰ ਸਿੰਘ ਨੂੰ ਕ੍ਰਾਈਮ ਵਿਜੀਲੈਂਸ ਬਿਊਰੋ, ਪੰਜਾਬ ਵਿੱਚ ਤਬਾਦਲ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Viral Video: ਪਠਾਨ ਦੇ ਸ਼ਾਹਰੁਖ ਖਾਨ ਬਣੇ ਡੇਵਿਡ ਵਾਰਨਰ, ਵੀਡੀਓ 'ਚ ਦੇਖੋ ਕ੍ਰਿਕਟਰ ਦਾ ਨਵਾਂ ਅੰਦਾਜ਼


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਭੁੱਖਮਰੀ ਨਾਲ ਜੂਝ ਰਹੇ ਪਾਕਿਸਤਾਨ 'ਚ ਸ਼ੁਰੂ ਹੋਈ ਪੈਸਿਆਂ ਦੀ ਖੇਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼