ਪੜਚੋਲ ਕਰੋ

Punjab Government:ਮੋਗਾ 'ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਸਰਕਾਰ ਨੇ ਭੇਜੇ 14 ਕਰੋੜ ਰੁਪਏ

Punjab Government: ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ।

ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕੀਤਾ ਜਾਵੇਗਾ ਉਥੇ ਹੀ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਵੀ ਹੋ ਗਿਆ ਹੈ। 

ਇਹ ਦੋਵੇਂ ਕੰਮਾਂ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ  ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ  ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਹਰਮਨਜੀਤ ਸਿੰਘ ਬਰਾੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਦੀਪਕ ਅਰੋੜਾ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਹਾਜ਼ਰ ਸਨ।

220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰ ਹਰਭਜਨ ਸਿੰਘ ਨੇ ਦੱਸਿਆ ਕਿ 220 ਕੇ ਵੀ ਸਿੰਘਾਂਵਾਲਾ ਦੇ ਪਾਵਰ ਟਰਾਂਸਫਾਰਮਰ ਓਵਰਲੋਡ ਹੋ ਚੁੱਕੇ ਜਿਨ੍ਹਾਂ ਨੂੰ ਅੰਡਰਲੋਡ ਕਰਨ ਲਈ ਨਵੇਂ ਟਰਾਂਸਫਾਰਮਰਾਂ ਦੀ ਜਰੂਰਤ ਸੀ ਅਤੇ ਖਪਤਕਾਰਾਂ ਵੱਲੋਂ ਨਿਰਵਿਘਨ ਸਪਲਾਈ ਵਾਸਤੇ ਇਸਦੀ ਪੁਰਜ਼ੋਰ ਮੰਗ ਸੀ, ਜੋ ਕਿ ਅੱਜ ਪੂਰੀ ਹੋ ਗਈ ਹੈ। 

ਇਸ ਪ੍ਰੋਜੈਕਟ ਦਾ ਕੁੱਲ ਖਰਚਾ ਲਗਭਗ 12.5 ਕਰੋੜ ਆਵੇਗਾ। ਇਸ ਨਾਲ 220 ਕੇ ਵੀ ਸਿੰਘਾਵਾਲੇ ਤੋਂ ਚਲਦੇ ਸ/ਡ ਡਗਰੂ ਦੇ ਫੀਡਰ 11 ਕੇ ਵੀ ਬੀੜ ਏ ਪੀ ਅਤੇ ਡਰੋਲੀ ਏ ਪੀ, ਸ/ਡ ਬਾਘਾਪੁਰਾਣਾ ਦੇ ਚਲਦੇ 11 ਕੇ ਵੀ ਫੀਡਰ ਸਿੰਘਾਵਾਲਾ ਏ ਪੀ, ਚੰਦ ਨਵਾਂ ਏ ਪੀ, ਚੰਦਪੁਰਾਣਾ ਏ ਪੀ, ਸਿੰਘਾਂਵਾਲਾ ਯੂ ਪੀ ਐਸ, ਮੋਠਾਂਵਾਲਾ ਏ ਪੀ, ਬੁੱਕਣਵਾਲਾ ਏ ਪੀ, ਢੱਕੀ ਸਾਹਿਬ ਏ ਪੀ, ਘੱਲਕਲਾਂ ਯੂ ਪੀ ਐਸ, ਸ/ਡ ਸਾਊਥ ਮੋਗਾ ਦੇ ਫੀਡਰ ਮੋਗਾ ਸ਼ਹਿਰੀ, ਵੇਦਾਂਤ ਨਗਰ ਸ਼ਹਿਰੀ, ਮੱਲਣ ਸ਼ਾਹ ਏ ਪੀ ਅਤੇ ਸਬਅਰਬਨ ਸ/ਡ ਮੋਗਾ ਦੇ ਚਲਦੇ 11 ਕੇ ਵੀ ਫੀਡਰ ਕੋਠੇ ਏ ਪੀ., ਸੰਧੂਆਂ ਏ ਪੀ, ਤਾਰੇਵਾਲਾ ਏ ਪੀ, ਤਾਰੇਵਾਲਾ ਯੂ ਪੀ ਐਸ ਇਹਨਾਂ ਨਵੇਂ ਟਰਾਸਫਾਰਮਰਾਂ ਤੋਂ ਚੱਲਣਗੇ। ਇਸ ਨਾਲ 220 ਕੇ ਵੀ ਸਿੰਘਾਂਵਾਲਾ ਬਿਜਲੀ ਘਰ ਅੰਡਰਲੋਡ ਹੋ ਜਾਵੇਗਾ। ਜਿਸ ਨਾਲ ਇਹਨਾਂ ਫੀਡਰਾਂ ਅਧੀਨ ਪੈਂਦੇ ਇਲਾਕੇ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋਵੇਗਾ ਅਤੇ ਲੋਕਾਂ ਨੂੰ ਸਪਲਾਈ ਨਿਰਵਿਘਨ ਅਤੇ ਪਹਿਲਾਂ ਨਾਲੋਂ ਬੇਹਤਰ ਬਿਜਲੀ ਸਪਲਾਈ ਮਿਲੇਗੀ।

ਇਸੇ ਤਰ੍ਹਾਂ ਉਹਨਾਂ ਵਲੋਂ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਨਵੀ ਰਿੰਗਮੈਨ ਲਾਈਨ ਨਾਲ ਇਸ ਇਲਾਕੇ ਦੀ ਪੁਰਾਣੀ ਮੰਗ ਸੀ, ਜੋ ਕਿ ਪੂਰੀ ਹੋ ਗਈ ਹੈ। ਇਸ ਨਵੀ ਰਿੰਗਮੈਨ ਲਾਈਨ 4.917 ਕਿਲੋਮੀਟਰ ਜੋ ਕਿ 66 ਕੇਵੀ ਰਾਮੂਵਾਲਾ ਤੋ 66 ਕੇਵੀ ਚੜਿੱਕ ਸਬ-ਸਟੇਸ਼ਨ ਤੱਕ ਉਸਾਰੀ ਗਈ ਹੈ। ਇਸ ਸਾਰੇ ਪ੍ਰੋਜੈਕਟ ਤੇ ਲਗਭਗ 1.49 ਕਰੋੜ ਰੁਪਏ ਦਾ ਖਰਚਾ ਹੋਇਆ ਹੈ।

ਇਸ ਨਵੀ ਰਿੰਗਮੈਨ ਲਾਈਨ ਨਾਲ 66ਕੇਵੀ ਸਬ-ਸਟੇਸ਼ਨ ਰਾਮੂਵਾਲਾ ਤੋ 5 ਨੰ. ਪਿੰਡ 24 ਘੰਟੇ ਅਤੇ 6 ਨੰ. ਏ.ਪੀ. ਪਿੰਡਾ ਦੀ ਸਪਲਾਈ ਅਤੇ 66 ਕੇਵੀ ਸਬ-ਸਟੇਸ਼ਨ ਚੜਿੱਕ ਤੋਂ 7 ਨੰ. ਪਿੰਡ 24 ਘੰਟੇ ਅਤੇ 17 ਨੰ. ਏ.ਪੀ. ਪਿੰਡਾਂ ਦੀ ਸਪਲਾਈ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget