ਚੰਡੀਗੜ੍ਹ : ਪੰਜਾਬ ਸਰਕਾਰ (Punjab Government )ਨੇ ਆਪਣੇ 27 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚੋਂ 11 ਆਈਐਸ ਅਤੇ 16 ਪੀਸੀਐਸ ਅਧਿਕਾਰੀ ਹਨ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 11 ਆਈਏਐਸ ਤੇ 16 ਪੀਸੀਐਸ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ।
ਪੰਜਾਬ ਸਰਕਾਰ ਨੇ ਆਪਣੇ 27 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚੋਂ 11 ਆਈਐਸ ਅਤੇ 16 ਪੀਸੀਐਸ ਅਧਿਕਾਰੀ ਹਨ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 11 ਆਈਏਐਸ ਤੇ 16 ਪੀਸੀਐਸ ਅਧਿਕਾਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਫੇਰਬਦਲ ਕਰਨ ਦਾ ਦੌਰ ਜਾਰੀ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 7 ਜੁਲਾਈ ਨੂੰ ਪੀ.ਸੀ.ਐੱਸ. ਅਧਿਕਾਰੀ ਹਰਕੰਵਲਜੀਤ ਸਿੰਘ ਦੇ ਤਬਾਦਲੇ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਉਹ ਰੂਰਲ ਵਿਕਾਸ ਤੇ ਪੰਚਾਇਤੀ ਵਿਭਾਗ ਵਿੱਚ ਉਪ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਕਰਨਾਲ IED ਮਾਮਲਾ : ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਨਛੱਤਰ ਸਿੰਘ ਤੇ 2 ਹੋਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਦੂਜੇ ਪਾਸੇ ਪੀ.ਸੀ.ਐੱਸ. ਅਧਇਕਾਰੀ ਰਾਜਪਾਲ ਸਿੰਘ ਦੇ ਪੋਸਟਿੰਗ ਆਰਡਰ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਉਦੋਂ ਤੱਕ ਇਸ ਅਹੁਦੇ ‘ਤੇ ਸੰਬੰਧਤ ਅਧਿਕਾਰੀ ਅੰਦਰੂਨੀ ਤੌਰ ‘ਤੇ ਖੁਦ ਪ੍ਰਬੰਧ ਕਰਕੇ ਕੰਮਕਾਜ ਜਾਰੀ ਰੱਖਣਗੇ।
ਇਹ ਵੀ ਪੜ੍ਹੋ : ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਰੈਕਟ ਦਾ ਕੀਤਾ ਪਰਦਾਫਾਸ਼ , ਇੱਕ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।