ਪੜਚੋਲ ਕਰੋ

ਵਿਦੇਸ਼ਾਂ 'ਚ ਪੰਜਾਬੀ ਔਰਤਾਂ ਦਾ ਹੋ ਰਿਹਾ ਸੋਸ਼ਣ, ਦਿਲ ਕੰਬਾਉਣ ਵਾਲੀਆਂ ਰਿਪੋਰਟਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਸਰਕਾਰ

ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਮਾਮਲੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

Jalandhar News: ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਦੀਆਂ ਰਿਪੋਰਟਾਂ ਮਗਰੋਂ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਮਾਮਲੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਵਿਦੇਸ਼ਾਂ ਵਿੱਚ ਪੰਜਾਬੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕੀ ਜਾਣਵੇਗੀ। ਇਸ ਲਈ ਪੀੜਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿੱਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ  ਪੂਰਬੀ ਦੇਸ਼ ਜਿਵੇਂ  ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ  ਦੇ ਵੱਖ ਵੱਖ  ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget