ਮੰਡੀਆ ‘ਚ ਰੁਲ ਰਹੇ ਕਿਸਾਨਾਂ ‘ਤੇ ਇੱਕ ਹੋਰ ਮਾਰ ! DAP ਦੀ ਹੋ ਰਹੀ ਕਾਲਾਬਾਜ਼ਾਰੀ, ਸਰਕਾਰ ਨੇ ਐਕਸ਼ਨ ਦੀ ਖਿੱਚੀ ਤਿਆਰੀ, ਜਾਰੀ ਕੀਤਾ ਹੈਲਪਲਾਇਨ ਨੰਬਰ
ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ ਤੋਂ ਬਾਅਦ ਦੋਸ਼ੀ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।
Punjab News: ਪੰਜਾਬ ਵਿੱਚ ਡੀ.ਏ.ਪੀ ਦੀ ਕਾਲਾਬਾਜ਼ਾਰੀ ਤੇ ਕਿਸਾਨਾਂ ਨੂੰ ਗ਼ੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖ਼ਿਲਾਫ਼ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ ਤੋਂ ਬਾਅਦ ਦੋਸ਼ੀ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸੂਬੇ ਦੇ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਫੋਨ ਨੰਬਰ +91-98555-01076 'ਤੇ ਵਟਸਐਪ ਸੰਦੇਸ਼ ਭੇਜ ਕੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਗ਼ੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜ਼ਬਰਦਸਤੀ ਵੇਚਣਾ ਜਾਂ ਵੱਧ ਭਾਅ 'ਤੇ ਖਾਦਾਂ ਵੇਚਣਾ ਜਾਂ ਖਾਦਾਂ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਖਾਦ ਕੰਟਰੋਲ ਆਰਡਰ, 1985 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦਰਅਸਲ, ਇਹ ਮਾਮਲਾ ਕੁਝ ਦਿਨ ਪਹਿਲਾਂ ਫਗਵਾੜਾ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਦਰਮਿਆਨ ਹੋਈ ਮੀਟਿੰਗ ਦੌਰਾਨ ਸਾਹਮਣੇ ਆਇਆ ਸੀ। ਕਿਸਾਨਾਂ ਦਾ ਤਰਕ ਸੀ ਕਿ ਇੱਕ ਪਾਸੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਡੀਲਰ ਇਸ ਗੱਲ ਦਾ ਫਾਇਦਾ ਉਠਾ ਰਹੇ ਹਨ। ਉਹ ਉਨ੍ਹਾਂ ਨੂੰ ਖਾਦ ਦੇ ਨਾਲ-ਨਾਲ ਹੋਰ ਸਾਮਾਨ ਖਰੀਦਣ ਲਈ ਮਜਬੂਰ ਕਰ ਰਿਹਾ ਹੈ ਜਿਸ ਤੋਂ ਬਾਅਦ ਸਰਕਾਰ ਨੇ ਕਿਸਾਨ ਆਗੂਆਂ ਨੂੰ ਕਿਹਾ ਸੀ ਕਿ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :