ਪੜਚੋਲ ਕਰੋ
(Source: ECI/ABP News)
ਹੁਣ ਕੈਪਟਨ ਵੀ ਖੇਡਣਗੇ ਸੁਖਬੀਰ ਬਾਦਲ ਵਾਲੀ ਕਬੱਡੀ
ਅਕਾਲੀ ਦਲ ਤੇ ਬੀਜੇਪੀ ਸਰਕਾਰ ਸਮੇਂ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਵਰਲਡ ਕੱਪ ਕੱਬਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਸੀ। ਲੋਕਾਂ ਨੂੰ ਮਾਂ ਖੇਡ ਕਬੱਡੀ ਨਾਲ ਜੋੜਣ ਲਈ ਇਸ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ ਸੀ। ਪੰਜਾਬ ਵਿੱਚ ਕੈਪਟਨ ਸਰਕਾਰ ਬਣਨ ਤੋਂ ਬਾਅਦ 2017 ਤੋਂ ਇਸ ਟੂਰਨਾਮੈਂਟ ਨੂੰ ਬੰਦ ਕਰ ਦਿੱਤਾ ਗਿਆ।
![ਹੁਣ ਕੈਪਟਨ ਵੀ ਖੇਡਣਗੇ ਸੁਖਬੀਰ ਬਾਦਲ ਵਾਲੀ ਕਬੱਡੀ punjab government international kabaddi tournament after 2 years with the different name ਹੁਣ ਕੈਪਟਨ ਵੀ ਖੇਡਣਗੇ ਸੁਖਬੀਰ ਬਾਦਲ ਵਾਲੀ ਕਬੱਡੀ](https://static.abplive.com/wp-content/uploads/sites/5/2019/08/27154538/PUNJAB-KABADDI-TURNAMENT.jpg?impolicy=abp_cdn&imwidth=1200&height=675)
ਚੰਡੀਗੜ੍ਹ: ਅਕਾਲੀ ਦਲ ਤੇ ਬੀਜੇਪੀ ਸਰਕਾਰ ਸਮੇਂ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਵਰਲਡ ਕੱਪ ਕੱਬਡੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ ਸੀ। ਲੋਕਾਂ ਨੂੰ ਮਾਂ ਖੇਡ ਕਬੱਡੀ ਨਾਲ ਜੋੜਣ ਲਈ ਇਸ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ ਸੀ। ਪੰਜਾਬ ਵਿੱਚ ਕੈਪਟਨ ਸਰਕਾਰ ਬਣਨ ਤੋਂ ਬਾਅਦ 2017 ਤੋਂ ਇਸ ਟੂਰਨਾਮੈਂਟ ਨੂੰ ਬੰਦ ਕਰ ਦਿੱਤਾ ਗਿਆ। ਚਰਚਾ ਹੈ ਕਿ ਹੁਣ ਕੈਪਟਨ ਸਰਕਾਰ ਇਸ ਨੂੰ ਫੇਰ ਤੋਂ ਸ਼ੁਰੂ ਕਰਨ ਜਾ ਰਹੀ ਹੈ।
ਜੀ ਹਾਂ, ਦੋ ਸਾਲ ਬਾਅਦ ਪੰਜਾਬ ਸਰਕਾਰ ਇਸ ਟੂਰਨਾਮੈਂਟ ਨੂੰ ਸ਼ੁਰੂ ਤਾਂ ਕਰ ਰਹੀ ਹੈ ਪਰ ਇਸ ਦਾ ਨਾਂ ਬਦਲ ਕੇ। ਹੁਣ ਇਸ ਦਾ ਨਾਂ ਇੰਟਰਨੈਸ਼ਨਲ ਕਬੱਡੀ ਟੂਰਨਾਮੈਂਟ ਕਰ ਦਿੱਤਾ ਗਿਆ ਹੈ। ਇਸ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 1 ਤੋਂ 15 ਦਸੰਬਰ ਤਕ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾਵੇਗਾ। ਇਸ ‘ਚ ਇੱਕ ਹੋਰ ਵੱਡਾ ਬਦਲਾਅ ਕਰਦੇ ਹੋਏ ਸੂਬਾ ਸਰਕਾਰ ਨੇ ਇਸ ਟੂਰਨਾਮੈਂਟ ਦੀ ਇਨਾਮੀ ਰਕਮ ਘਟਾ ਕੇ ਇੱਕ ਕਰੋੜ ਰੁਪਏ ਤੋਂ 25 ਲੱਖ ਰੁਪਏ ਕਰ ਦਿੱਤੀ ਹੈ।
ਡਾਇਰੈਕਟਰ ਆਫ਼ ਪੰਜਾਬ ਸਪੋਰਟਸ ਐਂਡ ਪੰਜਾਬ ਸਟੇਟ ਸਪੋਰਟਸ ਕੌਂਸਲ ਵੱਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਇਸ ਟੂਰਨਾਮੈਂਟ ‘ਚ ਭਾਰਤੀ ਟੀਮ ਦੇ ਨਾਲ-ਨਾਲ ਯੂਐਸਏ, ਆਸਟ੍ਰੇਲੀਆ, ਪਾਕਿਸਤਾਨ, ਇੰਗਲੈਂਡ, ਨਿਊਜ਼ੀਲੈਂਡ, ਕੈਨੇਡਾ, ਕੀਨੀਆ ਤੇ ਸ਼੍ਰੀਲੰਕਾ ਦੀ ਮਰਦਾਂ ਦੀ ਟੀਮਾਂ ਹਿੱਸਾ ਲੈਣਗੀਆਂ। ਇਨ੍ਹਾਂ ਦੇਸ਼ਾਂ ਦੀ ਟੀਮਾਂ ਨੂੰ ਸੱਦੇ ਵੀ ਭੇਜ ਦਿੱਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)