Farmers Meeting: ਕਿਸਾਨਾਂ ਦੇ ਧਰਨੇ ਦਾ ਅਸਰ, ਪੰਜਾਬ ਸਰਕਾਰ ਨੇ ਸੱਦੀ ਮੀਟਿੰਗ
Farmers Meeting with Punjab Govt: ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਮੀਟਿੰਗ ਸੱਦੀ ਹੈ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ੍ਹ ਕੱਢਿਆ ਜਾ ਸਕਦਾ ਹੈ। ਜੇਕਰ ਹੱਲ ਨਿਕਲਦਾ ਹੈ ਤਾਂ ਅੱਜ ਕਿਸਾਨਾਂ ਦਾ ਅੰਦੋਲਨ
![Farmers Meeting: ਕਿਸਾਨਾਂ ਦੇ ਧਰਨੇ ਦਾ ਅਸਰ, ਪੰਜਾਬ ਸਰਕਾਰ ਨੇ ਸੱਦੀ ਮੀਟਿੰਗ Punjab government invited meeting with farmers Farmers Meeting: ਕਿਸਾਨਾਂ ਦੇ ਧਰਨੇ ਦਾ ਅਸਰ, ਪੰਜਾਬ ਸਰਕਾਰ ਨੇ ਸੱਦੀ ਮੀਟਿੰਗ](https://feeds.abplive.com/onecms/images/uploaded-images/2023/11/28/3cd9120b56c9fc09fd9fc3cc2234adef1701153006028785_original.webp?impolicy=abp_cdn&imwidth=1200&height=675)
ਚੰਡੀਗੜ੍ਹ ਦੀਆਂ ਬਰੂਹਾਂ 'ਤੇ ਚੱਲੇ ਕਿਸਾਨਾਂ ਦੇ ਅੰਦਲੋਨ ਦਾ ਅੱਜ ਸਵੇਰੇ ਅਸਰ ਦੇਖਣ ਨੂੰ ਮਿਲਿਆ ਹੈ। ਜਿਸ ਦੇ ਤਹਿਤ ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਮੀਟਿੰਗ ਸੱਦ ਲਈ ਹੈ। ਖੇਤੀਬਾੜੀ ਭਵਨ ਚੰਡੀਗੜ੍ਹ ਵਿੱਚ 33 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਣ ਜਾ ਰਹੀ ਹੈ। ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਮੀਟਿੰਗ ਸੱਦੀ ਹੈ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ੍ਹ ਕੱਢਿਆ ਜਾ ਸਕਦਾ ਹੈ। ਜੇਕਰ ਹੱਲ ਨਿਕਲਦਾ ਹੈ ਤਾਂ ਅੱਜ ਕਿਸਾਨਾਂ ਦਾ ਅੰਦੋਲਨ ਵੀ ਖ਼ਤਮ ਹੋ ਜਾਵੇਗਾ।
ਕਿਸਾਨ ਪੰਜਾਬ ਭਵਨ ਲਈ ਰਵਾਨਾ ਹੋ ਗਏ ਹਨ। ਇਸ ਤੋਂ ਬਾਅਦ ਦੁਪਹਿਰ ਨੂੰ ਰਾਜ ਭਵਨ 'ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਿਸਾਨਾਂ ਦੀ ਬੈਠਕ ਹੋਵੇਗੀ। ਕਿਸਾਨਾਂ ਨੇ ਤਿੰਨ ਦਿਨਾਂ ਦੇ ਧਰਨੇ ਲਈ ਕੇਂਦਰ ਅਤੇ ਪੰਜਾਬ ਸਰਕਾਰ ਅੱਗੇ ਮੰਗਾ ਰੱਖੀਆਂ ਹਨ।
ਕੇਂਦਰ ਸਰਕਾਰ ਤੋਂ ਮੰਗਾਂ
ਸਾਰੀਆਂ ਫਸਲਾਂ 'ਤੇ MSP ਦਿਓ
ਫਸਲ ਖਰੀਦ ਗਾਰੰਟੀ ਕਾਨੂੰਨ
ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰੋ
ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਤੇ ਸਜ਼ਾ ਦਿਓ
ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕਰੋ
ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ
60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ
ਨਿਊਜ਼ਕਲਿੱਕ ਖਿਲਾਫ ਦਰਜ ਕੀਤੀ FIR ਰੱਦ ਕਰੋ
ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ
ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ
ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ
ਪੰਜਾਬ ਸਰਕਾਰ ਮੰਗਾਂ
ਹੜ੍ਹਾਂ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ
ਝੋਨੇ ਦਾ ਬਦਲ ਦੇਵੇ ਸਰਕਾਰ
ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ MSP ਤੇ ਖਰੀਦ ਦੀ ਗਾਰੰਟੀ ਦਿਓ
ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ
ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ
ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ
ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰੋ ਤੇ ਮਾਲਕੀ ਹੱਕ ਦਿਓ
ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ
ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਰੱਦ ਹੋਣ
ਜ਼ਮੀਨਾਂ 'ਤੇ ਕੀਤੀਆਂ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)